Latest NewsNewsPunjabPunjabiVigilance Bureau

5,000 ਰੁਪਏ ਦੀ ਰਿਸ਼ਵਤ ਲੈਂਦਾ ਗ੍ਰਾਮੀਣ ਰੋਜ਼ਗਾਰ ਸੇਵਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਗਨੇਰਗਾ ਸਕੀਮ ਦੇ ਗ੍ਰਾਮੀਣ ਰੋਜ਼ਗਾਰ ਸੇਵਕ ਗੁਰਪ੍ਰੀਤ…

Latest NewsNewsPunjabPunjabi

ਪੰਜਾਬ ਪੁਲਿਸ ਨੇ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ ਨਾਲ ਸਾਂਝੇ ਤੌਰ ‘ਤੇ ਗੈਰ-ਕਾਨੂੰਨੀ ਟਰੈਵਲ ਏਜੰਟਾਂ ‘ਤੇ ਸ਼ਿਕੰਜਾਂ ਕੱਸਿਆ; 25 ਵਿਰੁੱਧ ਮਾਮਲਾ ਦਰਜ

ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਨੂੰ ਗੈਰ-ਕਾਨੂੰਨੀ ਟਰੈਵਲ ਏਜੰਟਾਂ ਦਾ ਸ਼ਿਕਾਰ ਹੋਣ…

Latest NewsNewsPunjabPunjabiVigilance Bureau

5 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਕਰੂਰਾਂ, ਤਹਿਸੀਲ ਨੂਰਪੁਰਬੇਦੀ, ਵਿਖੇ ਜੰਗਲਾਤ ਵਿਭਾਗ, ਪੰਜਾਬ ਦੀ ਜ਼ਮੀਨ ਦਾ ਗੈਰ-ਕਾਨੂੰਨੀ ਤਬਾਦਲਾ/ਇੰਤਕਾਲ ਕਰਨ ਦੇ ਦੋਸ਼…

Latest NewsNewsPunjabiSports

ਅਫਗਾਨਿਸਤਾਨ ਅਤੇ ਨਿਊਜ਼ੀਲੈਂਡ ਵਿਚਾਲੇ ਖੇਡੇ ਜਾਣ ਵਾਲੇ ਇਕਲੌਤੇ ਕ੍ਰਿਕਟ ਟੈਸਟ ਮੈਚ ਤੀਜੇ ਦਿਨ ਦਾ ਖੇਡ ਮੀਂਹ ਕਾਰਨ ਰੱਦ

ਅਫਗਾਨਿਸਤਾਨ ਅਤੇ ਨਿਊਜ਼ੀਲੈਂਡ ਵਿਚਾਲੇ ਖੇਡੇ ਜਾਣ ਵਾਲੇ ਇਕਲੌਤੇ ਕ੍ਰਿਕਟ ਟੈਸਟ ਮੈਚ ’ਚ ਮੀਂਹ ਦੀ ਮਾਰ ਲਗਾਤਾਰ ਡਿੱਗ ਰਹੀ ਹੈ ਅਤੇ…

5,000 ਰੁਪਏ ਦੀ ਰਿਸ਼ਵਤ ਲੈਂਦਾ ਗ੍ਰਾਮੀਣ ਰੋਜ਼ਗਾਰ ਸੇਵਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Vigilance Bureau Punjab

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਗਨੇਰਗਾ ਸਕੀਮ ਦੇ ਗ੍ਰਾਮੀਣ ਰੋਜ਼ਗਾਰ ਸੇਵਕ ਗੁਰਪ੍ਰੀਤ ਸਿੰਘ ਨੂੰ ਪਿੰਡ ਮਰਾੜ, ਜਿਲਾ ਫਰੀਦਕੋਟ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਇਹ ਗ੍ਰਿਫਤਾਰੀ ਫਰੀਦਕੋਟ ਜ਼ਿਲੇ ਦੇ ਪਿੰਡ ਮਰਾੜ ਦੇ ਵਸਨੀਕ ਸ਼ਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ ਜੋ ਇਸ ਸਕੀਮ ਤਹਿਤ ਮਜ਼ਦੂਰ ਮੁਹੱਈਆ ਕਰਦਾ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਮਗਨਰੇਗਾ ਸਕੀਮ ਤਹਿਤ ਉਕਤ ਲੇਬਰ ਠੇਕੇਦਾਰ ਨੂੰ ਦਿਹਾੜੀਦਾਰ ਕੰਮ ਦਿਵਾਉਣ ਦੇ ਬਦਲੇ 5,000 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਦੀ ਮੰਗ ਕਰਦੇ ਹੋਏ ਉਕਤ ਮੁਲਜ਼ਮ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਸੀ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਸੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਨੇ ਜਾਲ ਵਿਛਾਇਆ, ਜਿਸ ਦੌਰਾਨ ਉਕਤ ਦੋਸ਼ੀ ਗੁਰਪ੍ਰੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਇਸ ਸਬੰਧ ‘ਚ ਉਕਤ ਮੁਲਜ਼ਮ ਦੇ ਖਿਲਾਫ ਫਿਰੋਜ਼ਪੁਰ ਰੇਂਜ ਦੇ ਵਿਜੀਲੈਂਸ ਥਾਣੇ ‘ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

70 ਸਾਲ ਤੋਂ ਵੱਧ ਉਮਰ ਵਾਲੇ ਬਜ਼ੁਰਗਾਂ ਦਾ ਹੋਵੇਗਾ ਮੁਫ਼ਤ ਇਲਾਜ

ਬੁੱਧਵਾਰ ਨੂੰ ਕੇਂਦਰ ਸਰਕਾਰ ਨੇ ਸਿਹਤ ਬੀਮਾ ਯੋਜਨਾ ਆਯੂਸ਼ਮਾਨ ਭਾਰਤ (Health Insurance Scheme Ayushman Bharat) ਦੇ ਤਹਿਤ 70 ਸਾਲ ਤੋਂ ਜ਼ਿਆਦਾ ਉਮਰ ਦੇ ਸਾਰੇ ਲੋਕਾਂ ਨੂੰ ਲਿਆਉਣ ਦਾ ਫੈਸਲਾ ਕੀਤਾ ਹੈ। ਹੁਣ 70 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਲੋਕ ਇਸ ਯੋਜਨਾ ਦੇ ਅਧੀਨ ਕਵਰ ਕੀਤੇ ਜਾਣਗੇ, ਬੇਸ਼ੱਕ ਉਨ੍ਹਾਂ ਦੀ ਆਰਥਿਕ ਹਾਲਾਤ ਕਿਸੇ ਵੀ ਤਰ੍ਹਾਂ ਦੇ ਹੋਣ।

ਕੇਂਦਰੀ ਮੰਤਰੀ ਮੰਡਲ (Union Cabinet) ਨੇ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ (AB PM-JAY) ਦੇ ਤਹਿਤ 70 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਸੀਨੀਅਰ ਨਾਗਰਿਕਾਂ ਨੂੰ ਮੁਫਤ ਸਿਹਤ ਕਵਰੇਜ (Free Health Coverage) ਨੂੰ ਮਨਜ਼ੂਰੀ ਦਿੱਤੀ। ਆਯੁਸ਼ਮਾਨ ਭਾਰਤ ਯੋਜਨਾ ਤਹਿਤ ਬਜ਼ੁਰਗਾਂ ਨੂੰ 5 ਲੱਖ ਰੁਪਏ ਤੱਕ ਦੀ ਮੁਫਤ ਇਲਾਜ ਦੀ ਸਹੂਲਤ ਮਿਲੇਗੀ।

ਜੇਕਰ ਕੋਈ ਪਰਿਵਾਰ ਪਹਿਲਾਂ ਹੀ ਆਯੁਸ਼ਮਾਨ (Ayushman) ਵਿੱਚ ਸ਼ਾਮਲ ਹੈ ਅਤੇ ਇਸ ਦੇ ਮੈਂਬਰ ਦੀ ਉਮਰ 70 ਸਾਲ ਤੋਂ ਵੱਧ ਹੈ, ਤਾਂ 5 ਲੱਖ ਰੁਪਏ ਦੀ ਵਾਧੂ ਕਵਰੇਜ ਉਪਲਬਧ ਹੋਵੇਗੀ,ਕੇਂਦਰੀ ਮੰਤਰੀ ਮੰਡਲ ਨੇ 70 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਸੀਨੀਅਰ ਨਾਗਰਿਕਾਂ ਲਈ ਆਯੁਸ਼ਮਾਨ ਸਿਹਤ ਬੀਮਾ ਕਵਰੇਜ ਵਧਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ,ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਇਸ ਕਦਮ ਨਾਲ 4.5 ਕਰੋੜ ਪਰਿਵਾਰਾਂ ਨੂੰ ਫਾਇਦਾ ਹੋਵੇਗਾ।

ਕਵਰੇਜ ਦਾ ਮਕਸਦ 4.5 ਕਰੋੜ ਪਰਿਵਾਰਾਂ ਦੇ ਛੇ ਕਰੋੜ ਸੀਨੀਅਰ ਨਾਗਰਿਕਾਂ ਨੂੰ ਪੰਜ ਲੱਖ ਰੁਪਏ ਦੇ ਮੁਫਤ ਸਿਹਤ ਬੀਮਾ ਕਵਰ (Free Health Insurance Cover) ਨਾਲ ਲਾਭ ਪਹੁੰਚਾਉਣਾ ਹੈ। ਸਰਕਾਰ ਨੇ ਕਿਹਾ ਕਿ ਸਕੀਮ ਤਹਿਤ ਯੋਗ ਲਾਭਪਾਤਰੀਆਂ ਨੂੰ ਨਵਾਂ ਵੱਖਰਾ ਕਾਰਡ ਜਾਰੀ ਕੀਤਾ ਜਾਵੇਗਾ। ਕੇਂਦਰ ਦੀ ਇਸ ਸਕੀਮ ਦੇ ਨਾਲ ਖਾਸ ਕਰ ਕੇ ਗਰੀਬ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ।

 

ਪੰਜਾਬ ਪੁਲਿਸ ਨੇ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ ਨਾਲ ਸਾਂਝੇ ਤੌਰ ‘ਤੇ ਗੈਰ-ਕਾਨੂੰਨੀ ਟਰੈਵਲ ਏਜੰਟਾਂ ‘ਤੇ ਸ਼ਿਕੰਜਾਂ ਕੱਸਿਆ; 25 ਵਿਰੁੱਧ ਮਾਮਲਾ ਦਰਜ

Punjab Police Logo

ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਨੂੰ ਗੈਰ-ਕਾਨੂੰਨੀ ਟਰੈਵਲ ਏਜੰਟਾਂ ਦਾ ਸ਼ਿਕਾਰ ਹੋਣ ਤੋਂ ਬਚਾਉਣ ਲਈ ਪੰਜਾਬ ਪੁਲਿਸ ਦੇ ਐਨਆਰਆਈ ਮਾਮਲੇ ਵਿੰਗ ਅਤੇ ਸਾਈਬਰ ਕ੍ਰਾਈਮ ਵਿੰਗ ਨੇ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ, ਚੰਡੀਗੜ੍ਹ ਦੇ ਤਾਲਮੇਲ ਨਾਲ ਸੋਸ਼ਲ ਮੀਡੀਆ ‘ਤੇ ਵਿਦੇਸ਼ੀ ਨੌਕਰੀਆਂ ਸਬੰਧੀ ਗੈਰ-ਕਾਨੂੰਨੀ ਇਸ਼ਤਿਹਾਰਬਾਜ਼ੀ ਕਰਨ ਦੇ ਦੋਸ਼ ਹੇਠ ਸੂਬੇ ਦੇ 25 ਟਰੈਵਲ ਏਜੰਟਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ।

ਜ਼ਿਕਰਯੋਗ ਹੈ ਕਿ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ ਵੱਲੋਂ ਅਜਿਹੀਆਂ ਟਰੈਵਲ ਏਜੰਸੀਆਂ ਵੱਲੋਂ ਵਿਦੇਸ਼ਾਂ ਵਿੱਚ ਨੌਕਰੀਆਂ ਲਈ ਇੰਸਟਾਗ੍ਰਾਮ ਅਤੇ ਫੇਸਬੁੱਕ ‘ਤੇ ਦਿੱਤੇ ਜਾਂਦੇ ਇਸ਼ਤਿਹਾਰਾਂ ਸਬੰਧੀ ਗੰਭੀਰ ਨੋਟਿਸ ਲਿਆ ਗਿਆ ਹੈ।

ਏਡੀਜੀਪੀ ਐਨਆਰਆਈ ਮਾਮਲੇ ਪ੍ਰਵੀਨ ਕੇ ਸਿਨਹਾ ਨੇ ਅੱਜ ਦੱਸਿਆ ਕਿ ਇਹ ਟਰੈਵਲ ਏਜੰਸੀਆਂ ਬਿਨਾਂ ਲੋੜੀਂਦੇ ਲਾਇਸੈਂਸ ਅਤੇ ਮਨਜ਼ੂਰੀ ਤੋਂ ਇੰਸਟਾਗ੍ਰਾਮ ਅਤੇ ਫੇਸਬੁੱਕ ‘ਤੇ ਵਿਦੇਸ਼ਾਂ ਵਿੱਚ ਨੌਕਰੀਆਂ ਦਾ ਇਸ਼ਤਿਹਾਰ ਦੇ ਰਹੀਆਂ ਸਨ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਆਨਲਾਈਨ ਪਲੇਟਫਾਰਮਾਂ ਦੀ ਜਾਂਚ ਕੀਤੀ, ਉਨ੍ਹਾਂ ਦੇ ਪ੍ਰਮਾਣ ਪੱਤਰਾਂ ਦੀ ਗੁਪਤ ਰੂਪ ਵਿੱਚ  ਤਸਦੀਕ ਕੀਤੀ ਅਤੇ ਉਨ੍ਹਾਂ ਵਿਰੁੱਧ ਐਫਆਈਆਰਜ਼ ਦਰਜ ਕੀਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਅੰਮ੍ਰਿਤਸਰ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਲੁਧਿਆਣਾ, ਪਟਿਆਲਾ, ਸੰਗਰੂਰ ਅਤੇ ਐਸ.ਏ.ਐਸ.ਨਗਰ ਸਮੇਤ ਸੂਬੇ ਦੇ ਵੱਖ-ਵੱਖ ਐਨਆਰਆਈ ਥਾਣਿਆਂ ਵਿੱਚ ਇਮੀਗ੍ਰੇਸ਼ਨ ਐਕਟ ਦੀਆਂ ਧਾਰਾਵਾਂ 24/25 ਤਹਿਤ ਕੁੱਲ 20 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ।

ਏਡੀਜੀਪੀ ਨੇ ਕਿਹਾ ਕਿ ਇਹ ਕਾਰਵਾਈ ਖਾਸ ਤੌਰ ‘ਤੇ ਉਨ੍ਹਾਂ ਗੈਰ-ਕਾਨੂੰਨੀ ਟਰੈਵਲ ਏਜੰਟਾਂ ਵਿਰੁੱਧ ਕੀਤੀ ਗਈ ਹੈ, ਜੋ ਆਨਲਾਈਨ ਪਲੇਟਫਾਰਮਾਂ ‘ਤੇ ਇਸ਼ਤਿਹਾਰ ਦੇ ਕੇ ਪੀੜਤਾਂ, ਜ਼ਿਆਦਾਤਰ ਨੌਜਵਾਨਾਂ, ਅਤੇ ਉਨ੍ਹਾਂ ਦੀ ਜਾਂ ਉਨ੍ਹਾਂ ਦੇ ਮਾਤਾ-ਪਿਤਾ ਦੀ ਮਿਹਨਤ ਦੀ ਕਮਾਈ ਨੂੰ ਲੁੱਟਣ ਲਈ ਵਿਦੇਸ਼ੀ ਨੌਕਰੀਆਂ ਦੀ ਪੇਸ਼ਕਸ਼ ਕਰ ਰਹੇ ਸਨ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਜਾਂਚ ਜਾਰੀ ਹੈ।

ਏਡੀਜੀਪੀ ਪ੍ਰਵੀਨ ਸਿਨਹਾ ਨੇ ਨਾਗਰਿਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਟ੍ਰੈਵਲ ਏਜੰਟਾਂ ਨੂੰ ਦਸਤਾਵੇਜ਼ ਅਤੇ ਪੈਸੇ ਦੇਣ ਤੋਂ ਪਹਿਲਾਂ ਉਨ੍ਹਾਂ ਦੇ ਪ੍ਰਮਾਣ ਪੱਤਰਾਂ ਦੀ ਪੁਸ਼ਟੀ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਕਿ ਇਮੀਗ੍ਰੇਸ਼ਨ ਐਕਟ, 1983 ਦੇ ਤਹਿਤ ਵੈਧ ਰਿਕਰੂਟਿੰਗ ਏਜੰਟ (ਆਰਏ) ਲਾਇਸੈਂਸ ਪ੍ਰਾਪਤ ਏਜੰਸੀਆਂ ਕੋਲ ਹੀ ਜਾਓ ਅਤੇ ਹਮੇਸ਼ਾ ਉਕਤ ਐਕਟ ਤਹਿਤ ਜਾਰੀ ਏਜੰਸੀ ਦੇ ਲਾਇਸੈਂਸ ਦੀ ਮੰਗ ਕਰੋ। ਉਨ੍ਹਾਂ ਕਿਹਾ ਕਿ ਟਰੈਵਲ ਏਜੰਟਾਂ ਦੇ ਕੰਮ ਕਰਨ ਦੇ ਤਰੀਕਿਆਂ ਦੀ ਪੁਸ਼ਟੀ ਕਰੋ ਅਤੇ ਫਿਰ ਉਨ੍ਹਾਂ ‘ਤੇ ਭਰੋਸਾ ਕਰੋ।

5 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਗ੍ਰਿਫਤਾਰ

Vigilance Bureau Punjab

ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਕਰੂਰਾਂ, ਤਹਿਸੀਲ ਨੂਰਪੁਰਬੇਦੀ, ਵਿਖੇ ਜੰਗਲਾਤ ਵਿਭਾਗ, ਪੰਜਾਬ ਦੀ ਜ਼ਮੀਨ ਦਾ ਗੈਰ-ਕਾਨੂੰਨੀ ਤਬਾਦਲਾ/ਇੰਤਕਾਲ ਕਰਨ ਦੇ ਦੋਸ਼ ਹੇਠ ਰੂਪਨਗਰ ਜ਼ਿਲ੍ਹੇ ਦੇ ਮਾਲ ਸਰਕਲ ਡੂਮੇਵਾਲ, ਤਹਿਸੀਲ ਨੰਗਲ ਵਿਖੇ ਤਾਇਨਾਤ ਪਟਵਾਰੀ (ਹੁਣ ਕਾਨੂੰਗੋ) ਕੁਲਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਨੂਰਪੁਰਬੇਦੀ, ਰੂਪਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ, 8, 13 ਅਤੇ ਆਈਪੀਸੀ ਦੀ ਧਾਰਾ 420, 465, 467, 468, 471, 120-ਬੀ ਤਹਿਤ ਪਹਿਲਾਂ ਹੀ ਮੁਕੱਦਮਾ ਨੰਬਰ 69, ਮਿਤੀ 28.06.2022 ਤਹਿਤ ਕੇਸ ਦਰਜ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸਾਲ 2020 ਵਿੱਚ ਰਾਜ ਦੇ ਮਾਲ ਵਿਭਾਗ ਅਤੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਹੋਰ ਵਿਅਕਤੀਆਂ ਨਾਲ ਮਿਲੀਭੁਗਤ ਕਰਕੇ ਤਹਿਸੀਲ ਨੂਰਪੁਰਬੇਦੀ ਦੇ ਪਿੰਡ ਕਰੂਰਾਂ ਦੀ 54 ਏਕੜ ਦੀ ਜ਼ਮੀਨ ਮਹਿੰਗੇ ਭਾਅ ‘ਤੇ ਜੰਗਲਾਤ ਵਿਭਾਗ ਦੇ ਨਾਂ ‘ਤੇ ਰਜਿਸਟਰੀ ਕਰਵਾਈ ਸੀ, ਜਿਸ ਕਰਕੇ ਰਾਜ ਸਰਕਾਰ ਨੂੰ 5.35 ਕਰੋੜ ਰੁਪਏ ਦਾ ਨੁਕਸਾਨ ਹੋਇਆ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਪਟਵਾਰੀ ਕੁਲਦੀਪ ਸਿੰਘ ਨੇ ਹੋਰ ਵਿਅਕਤੀਆਂ ਨਾਲ ਮਿਲੀਭੁਗਤ ਕਰਕੇ ਜ਼ਮੀਨ ਦਾ ਇਹ ਗੈਰ-ਕਾਨੂੰਨੀ/ਫ਼ਰਜੀ ਤਬਾਦਲਾ ਦਰਜ ਕਰਵਾਇਆ ਅਤੇ ਉਸ ਸਮੇਂ ਦੇ ਨਾਇਬ-ਤਹਿਸੀਲਦਾਰ ਰਘਵੀਰ ਸਿੰਘ ਦੀ ਮਿਲੀਭੁਗਤ ਨਾਲ 73 ਫਰਜ਼ੀ ਇੰਤਕਾਲ ਅਤੇ ਤਬਾਦਲੇ ਮਨਜ਼ੂਰ ਕਰਵਾਏ। ਉਨ੍ਹਾਂ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਮੁਲਜ਼ਮ ਨੇ ਇਸ ਕੰਮ ਬਦਲੇ 15.09.2020 ਨੂੰ ਰਿਸ਼ਵਤ ਵਜੋਂ 5 ਲੱਖ ਰੁਪਏ ਲਏ ਸਨ ਅਤੇ ਆਪਣੀ ਪਤਨੀ ਸਨਪ੍ਰੀਤ ਸੇਖੋਂ ਦੇ ਅੰਮ੍ਰਿਤਸਰ ਸਥਿਤ ਇੱਕ ਪੁਰਾਣੇ ਬੈਂਕ ਖਾਤੇ ਵਿੱਚ ਜਮ੍ਹਾਂ ਕਰਵਾ ਦਿੱਤੇ ਸਨ।ਉਨ੍ਹਾਂ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਟਵਾਰੀ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਤਫਤੀਸ਼ ਜਾਰੀ ਹੈ।

ਅਫਗਾਨਿਸਤਾਨ ਅਤੇ ਨਿਊਜ਼ੀਲੈਂਡ ਵਿਚਾਲੇ ਖੇਡੇ ਜਾਣ ਵਾਲੇ ਇਕਲੌਤੇ ਕ੍ਰਿਕਟ ਟੈਸਟ ਮੈਚ ਤੀਜੇ ਦਿਨ ਦਾ ਖੇਡ ਮੀਂਹ ਕਾਰਨ ਰੱਦ

ਅਫਗਾਨਿਸਤਾਨ ਅਤੇ ਨਿਊਜ਼ੀਲੈਂਡ ਵਿਚਾਲੇ ਖੇਡੇ ਜਾਣ ਵਾਲੇ ਇਕਲੌਤੇ ਕ੍ਰਿਕਟ ਟੈਸਟ ਮੈਚ ’ਚ ਮੀਂਹ ਦੀ ਮਾਰ ਲਗਾਤਾਰ ਡਿੱਗ ਰਹੀ ਹੈ ਅਤੇ ਤੀਜੇ ਦਿਨ ਦਾ ਖੇਡ ਵੀ ਬੁਧਵਾਰ ਨੂੰ ਭਾਰੀ ਮੀਂਹ ਕਾਰਨ ਰੱਦ ਹੋਣ ਕਾਰਨ ਮੈਚ ਦੇ ਪੂਰੀ ਤਰ੍ਹਾਂ ਰੱਦ ਹੋਣ ਦੇ ਆਸਾਰ ਹਨ।

ਪਹਿਲੇ ਦੋ ਦਿਨ ਵੀ ਆਊਟਫੀਲਡ ਗਿੱਲਾ (Outfield Wet) ਹੋਣ ਕਾਰਨ ਇਕ ਵੀ ਗੇਂਦ ਨਹੀਂ ਸੁੱਟੀ ਜਾ ਸਕੀ ਸੀ। ਮੌਸਮ ਨੂੰ ਵੇਖਦੇ ਹੋਏ ਮੈਚ ਅਧਿਕਾਰੀਆਂ ਨੇ ਬੁਧਵਾਰ ਦਾ ਮੈਚ ਰੱਦ ਕਰਨ ’ਚ ਜ਼ਿਆਦਾ ਸਮਾਂ ਨਹੀਂ ਲਾਇਆ,ਅਜੇ ਤਕ ਮੈਚ ਦਾ ਟਾਸ ਵੀ ਨਹੀਂ ਹੋ ਸਕਿਆ ਹੈ।

ਅਫਗਾਨਿਸਤਾਨ ਕ੍ਰਿਕਟ ਬੋਰਡ (Afghanistan Cricket Board) ਨੇ ਇਕ ਬਿਆਨ ’ਚ ਕਿਹਾ, ‘‘ਅਫਗਾਨਿਸਤਾਨ ਅਤੇ ਨਿਊਜ਼ੀਲੈਂਡ ਵਿਚਾਲੇ ਤੀਜੇ ਦਿਨ ਦਾ ਖੇਡ ਭਾਰੀ ਮੀਂਹ ਕਾਰਨ ਰੱਦ ਕਰ ਦਿਤਾ ਗਿਆ ਹੈ,ਅਸਮਾਨ ਸਾਫ਼ ਹੋਣ ’ਤੇ ਮੈਚ ਕੱਲ੍ਹ ਹੋਵੇਗਾ ਅਤੇ 98 ਓਵਰ ਸੁੱਟੇ ਜਾਣਗੇ।’’

ਸ਼ਿਕਾਗੋ ਵਿੱਚ ਪੰਜਾਬੀ ਕਾਰੋਬਾਰੀ ਦਾ ਗੋਲੀਆਂ ਮਾਰ ਕੇ ਕਤਲ

ਅਮਰੀਕਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਸ਼ਿਕਾਗੋ (Chicago) ਵਿੱਚ ਪੰਜਾਬੀ ਕਾਰੋਬਾਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਮ੍ਰਿਤਕ ਦੀ ਪਛਾਣ ਨਵੀਨ ਸਿੰਘ (50) ਪੁੱਤਰ ਸ਼ਿੰਗਾਰਾ ਸਿੰਘ ਵਾਸੀ ਕੂਕਾ ਤਲਵੰਡੀ ਹਾਲ ਵਾਸੀ ਨਡਾਲਾ (ਕਪੂਰਥਲਾ) ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਨਵੀਨ ਦੇ ਅਮਰੀਕਾ ਵਿੱਚ ਕਈ ਸਟੋਰ ਹਨ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਕਾਰੋਬਾਰੀ ਨਵੀਨ ਸਿੰਘ ਦੇਰ ਰਾਤ ਸਟੋਰ ਬੰਦ ਕਰਕੇ ਘਰ ਜਾਣ ਲੱਗਾ ਸੀ। ਇਸ ਦੌਰਾਨ ਉਸ ਨੂੰ ਅਮਰੀਕੀ ਮੂਲ (American Origin) ਦੇ ਵਿਅਕਤੀ ਨੇ ਗੋਲੀਆਂ ਮਾਰ ਦਿੱਤੀਆਂ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅਵਤਾਰ ਸਿੰਘ ਮੁਲਤਾਨੀ ਨੇ ਦੱਸਿਆ ਕਿ ਨਵੀਨ ਸਿੰਘ ਆਪਣੇ ਪਰਿਵਾਰ ਨਾਲ ਪਿਛਲੇ 35 ਸਾਲ ਤੋਂ ਅਮਰੀਕਾ ਦੇ ਸ਼ਿਕਾਗੋ ਵਿੱਚ ਰਹਿ ਰਿਹਾ ਸੀ ਤੇ ਉਸ ਦੇ ਉਥੇ ਆਪਣੇ ਸਟੋਰ ਸਨ।