Latest NewsNationalNewsPunjabi

ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ‘ਤੇ ਸੁਪਰੀਮ ਕੋਰਟ ਵੱਲੋਂ ਆਪਣਾ ਫੈਸਲਾ ਸੁਰੱਖਿਅਤ ਰੱਖਿਆ

ਸੁਪਰੀਮ ਕੋਰਟ (Supreme Court) ਨੇ ਵੀਰਵਾਰ, 5 ਸਤੰਬਰ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister…

ChandigarhLatest NewsNewsPunjabi

ਵਿਦਿਆਰਥੀ ਕੌਂਸਲ ਚੋਣਾਂ ਲਈ 63 ਵਿਭਾਗਾਂ ’ਚ 182 ਪੋਲਿੰਗ ਬੂਥਾਂ ’ਤੇ ਸਵੇਰੇ 9 ਵਜੇ ਤੋਂ ਪੋਲਿੰਗ ਸ਼ੁਰੂ

ਵਿਦਿਆਰਥੀ ਕੌਂਸਲ ਚੋਣਾਂ (Student Council Elections) ਲਈ 63 ਵਿਭਾਗਾਂ ’ਚ 182 ਪੋਲਿੰਗ ਬੂਥਾਂ ’ਤੇ ਸਵੇਰੇ 9 ਵਜੇ ਤੋਂ ਪੋਲਿੰਗ (Polling)…

Latest NewsNewsPunjabi

ਕੀ ਵਿਨੇਸ਼ ਫੋਗਾਟ ਕਾਂਗਰਸ ‘ਚ ਹੋਵੇਗੀ ਸ਼ਾਮਿਲ ? ਵਿਨੇਸ਼ ਫੋਗਾਟ ਨੇ MP ਰਾਹੁਲ ਗਾਂਧੀ ਨਾਲ਼ ਕੀਤੀ ਮੁਲਾਕਾਤ

ਹਰਿਆਣਾ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਸਾਰੀਆਂ ਸਿਆਸੀ ਪਾਰਟੀਆਂ ਚੋਣਾਂ ਦੀਆਂ ਤਿਆਰੀਆਂ ‘ਚ ਜੁਟ ਗਈਆਂ ਹਨ।…

ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ‘ਤੇ ਸੁਪਰੀਮ ਕੋਰਟ ਵੱਲੋਂ ਆਪਣਾ ਫੈਸਲਾ ਸੁਰੱਖਿਅਤ ਰੱਖਿਆ

ਸੁਪਰੀਮ ਕੋਰਟ (Supreme Court) ਨੇ ਵੀਰਵਾਰ, 5 ਸਤੰਬਰ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਦੀ ਜ਼ਮਾਨਤ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸ ਮਾਮਲੇ ਦਾ ਫੈਸਲਾ 10 ਸਤੰਬਰ 2024 ਨੂੰ ਆਵੇਗਾ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਕਥਿਤ ਸ਼ਰਾਬ ਘੁਟਾਲੇ ਵਿੱਚ ਸੀਬੀਆਈ (CBI) ਨੇ ਉਨ੍ਹਾਂ ਨੂੰ ਲਗਭਗ ਦੋ ਸਾਲਾਂ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਅਤੇ ਜਦੋਂ ਉਨ੍ਹਾਂ ਨੂੰ ਈਡੀ ਵੱਲੋਂ ਦਰਜ ਕੀਤੇ ਗਏ ਮਨੀ ਲਾਂਡਰਿੰਗ ਮਾਮਲੇ (Money Laundering Cases) ਵਿੱਚ ਜ਼ਮਾਨਤ ਮਿਲੀ ਤਾਂ ਉਨ੍ਹਾਂ ਨੂੰ 26 ਜੂਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਉਨ੍ਹਾਂ ਦੇ ਵਕੀਲ ਅਭਿਸ਼ੇਕ ਸਿੰਘਵੀ ਨੇ ਅਦਾਲਤ ਨੂੰ ਦੱਸਿਆ ਕਿ ਸੀਬੀਆਈ (CBI) ਨੇ ਉਨ੍ਹਾਂ ਨੂੰ ਗ੍ਰਿਫ਼ਤਾਰੀ ਤੋਂ ਪਹਿਲਾਂ ਕੋਈ ਨੋਟਿਸ ਨਹੀਂ ਦਿੱਤਾ। ਐਡਵੋਕੇਟ ਅਭਿਸ਼ੇਕ ਮਨੂ ਸਿੰਘਵੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਈ ਸੁਪਰੀਮ ਕੋਰਟ ਤੋਂ ਜ਼ਮਾਨਤ ਦੀ ਬੇਨਤੀ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੰਵਿਧਾਨਕ ਅਹੁਦੇ ਦੇ ਅਧਿਕਾਰੀ ਹਨ ਅਤੇ ਉਨ੍ਹਾਂ ਦੇ ਭੱਜਣ ਦਾ ਕੋਈ ਖ਼ਤਰਾ ਨਹੀਂ ਹੈ। ਇਸ ‘ਤੇ ਐੱਸ.ਵੀ.ਰਾਜੂ ਨੇ ਕਿਹਾ ਕਿ ਕਾਨੂੰਨ ‘ਚ ਕੋਈ ਖਾਸ ਵਿਅਕਤੀ ਨਹੀਂ, ਸਾਰੇ ਆਮ ਲੋਕ ਹਨ।

ਹੁਣ ਇਸ ਮਾਮਲੇ ਦਾ ਫੈਸਲਾ 10 ਸਤੰਬਰ 2024 ਨੂੰ ਆਵੇਗਾ।

ਰੋਜ਼ਾਨਾ ਸਿਰਫ 2 ਲੌਂਗ ਖਾਣ ਨਾਲ ਮਜ਼ਬੂਤ ਹੁੰਦੀ ਹੈ ਇਮਊਨਿਟੀ

  1. ਲੌਂਗ (Cloves) ਹਰ ਰਸੋਈ ਘਰ ਵਿਚ ਆਸਾਨੀ ਨਾਲ ਮਿਲ ਜਾਂਦੇ ਹਨ।
  2. ਇਹ ਸਰੀਰ ਲਈ ਕਾਫੀ ਫਾਇਦੇਮੰਦ ਹੁੰਦੇ ਹਨ।
  3. ਲੌਂਗ ਪਾਚਣ ਸ਼ਕਤੀ ਨੂੰ ਵਧਾਉਂਦੀ ਹੈ।
  4. ਰੋਜ਼ਾਨਾ 2 ਲੌਂਗ ਨੂੰ ਖਾਣ ਨਾਲ ਕਬਜ਼ ਤੇ ਬਦਹਜ਼ਮੀ ਵਰਗੀਆਂ ਸਮੱਸਿਆਵਾਂ ਕਾਫੀ ਹੱਦ ਤੱਕ ਦੂਰ ਹੋ ਜਾਂਦੀਆਂ ਹਨ।
  5. ਤੁਹਾਡੀ ਪਾਚਨ ਸਿਹਤ ਲਈ ਸਭ ਤੋਂ ਵਧੀਆ ਮੰਨਿਆ ਜਾਂਦਾ ਹੈ।
  6. ਜੇਕਰ ਤੁਸੀਂ ਸਰਦੀ ਜ਼ੁਕਾਮ ਵਰਗੀ ਸਮੱਸਿਆ ਤੋਂ ਪ੍ਰੇਸ਼ਾਨ ਹੋ ਤਾਂ ਇਹ ਤੁਹਾਡੇ ਲਈ ਕਾਫੀ ਫਾਇਦੇਮੰਦ ਹੁੰਦੀ ਹੈ।
  7. ਤੁਹਾਨੂੰ ਜ਼ਰੂਰ ਇਸ ਦਾ ਸੇਵਨ ਕਰਨਾ ਚਾਹੀਦਾ ਹੈ।
  8. ਲੌਂਗ ਵਿਚ ਫਾਈਬਰ (Fiber) ਦੀ ਮਾਤਰਾ ਕਾਫੀ ਚੰਗੀ ਪਾਈ ਜਾਂਦੀ ਹੈ।
  9. ਲੌਂਗ ਵਿਚ ਕਾਫੀ ਮਾਤਰਾ ਵਿਚ ਫਾਈਬਰ ਤੇ ਹੋਰ ਤੱਤ ਮੌਜੂਦ ਹੁੰਦੇ ਹਨ ਜੋ ਸਿਹਤ ਸਰੀਰ ਲਈ ਬਹੁਤ ਫਾਇਦੇਮੰਦ ਹੁੰਦੇ ਹਨ।
  10. ਤੁਹਾਨੂੰ ਰੋਜ਼ਾਨਾ ਇਸ ਦਾ ਸੇਵਨ ਕਰਨਾ ਹੀ ਚਾਹੀਦਾ ਹੈ।
  11. ਲੌਂਗ ਵਿਚ ਵਿਟਾਮਿਨ-B1, ਵਿਟਾਮਿਨ ਸੀ ਤੇ ਬੀਟਾ ਕੈਰੋਟੀਨ ਵਰਗੇ ਜ਼ਰੂਰੀ ਤੱਤ ਸ਼ਾਮਲ ਹੁੰਦੇ ਹਨ।
  12. ਵਿਟਾਮਿਨ-ਕੇ,ਪ੍ਰੋਟੀਨ, ਕਾਰਬੋਹਾਈਡ੍ਰੇਟ ਵਰਗੇ ਪੋਸ਼ਕ ਤੱਤ ਵੀ ਪਾਏ ਜਾਂਦੇ ਹਨ।
  13. ਜੋ ਤੁਹਾਡੇ ਸਰੀਰ ਨੂੰ ਫਿਟ ਰੱਖ ਕੇ ਤੁਹਾਡੀ ਸਮੱਸਿਆ ਨੂੰ ਦੂਰ ਕਰ ਦਿੰਦਾ ਹੈ।
  14. ਲੌਂਗ ਵਿਚ ਕੈਲਸ਼ੀਅਮ, ਆਇਰਨ, ਮੈਗਨੀਸ਼ੀਅਮ, ਫਾਸਫੋਰਸ, ਪੌਟਾਸ਼ੀਅਮ, ਸੋਡੀਅਮ ਅਤੇ ਜ਼ਿੰਕ ਤੱਤ ਪਾਏ ਜਾਂਦੇ ਹਨ ਜੋ ਪੁਰਸ਼ਾਂ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ।
  15. ਕਈ ਦਿੱਕਤਾਂ ਨੂੰ ਵੀ ਦੂਰ ਕਰਨ ਵਿਚ ਤੁਹਾਡੀ ਮਦਦ ਕਰਦਾ ਹੈ।
  16. ਲੌਂਗ ਦਾ ਸੇਵਨ ਰੋਜ਼ਾਨਾ ਰਾਤ ਦੇ ਸਮੇਂ ਸੌਂਦੇ ਸਮੇਂ ਹੀ ਕਰਨਾ ਚਾਹੀਦਾ ਹੈ।
  17. ਕੋਸੇ ਪਾਣੀ ਨਾਲ ਇਸ ਦਾ ਸੇਵਨ ਕਰਦੇ ਹੋ ਤਾਂ ਤੁਹਾਨੂੰ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਵੀ ਮਿਲ ਸਕਦਾ ਹੈ।
  18. ਪੇਟ ਸਬੰਧੀ ਕਈ ਰੋਗ ਦੂਰ ਹੋ ਜਾਂਦੇ ਹਨ।

ਪੰਜਾਬ ਸਰਕਾਰ ਵੱਲੋਂ ਪੈਟ੍ਰੋਲ-ਡੀਜ਼ਲ ‘ਤੇ VAT ‘ਚ ਵਾਧਾ

ਪੰਜਾਬ ਸਰਕਾਰ (Punjab Government) ਵੱਲੋਂ ਪੈਟ੍ਰੋਲ-ਡੀਜ਼ਲ ‘ਤੇ VAT ਵਧਾ ਦਿੱਤਾ ਗਿਆ ਹੈ, ਜਿਸ ਕਾਰਨ ਪੰਜਾਬ ਵਿੱਚ ਪੈਟ੍ਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਗਿਆ ਹੈ।

ਵਾਈਟ ਵਿੱਚ ਵਾਧੇ ਮਗਰੋਂ ਪੰਜਾਬ ਵਿੱਚ ਪੈਟ੍ਰੋਲ 61 ਪੈਸੇ ਤੇ ਡੀਜ਼ਲ 92 ਪੈਸੇ ਮਹਿੰਗਾ ਹੋ ਗਿਆ ਹੈ। ਪੰਜਾਬ ਸਰਕਾਰ ਵੱਲੋਂ ਕੈਬਨਿਟ ਮੀਟਿੰਗ (Cabinet Meeting) ਵਿੱਚ VAT ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਬਾਰੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਪੰਜਾਬੀਆਂ ਨੂੰ ਮਹਿੰਗਾਈ ਦਾ ਵੱਡਾ ਝਟਕਾ ਲੱਗਿਆ ਹੈ।

ਪੰਜਾਬ ਸਰਕਾਰ (Punjab Government) ਵੱਲੋਂ ਬਿਜਲੀ ਦੀਆਂ ਦਰਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ 7 ਕਿਲੋਵਾਟ ਤੱਕ 3 ਰੁਪਏ ਪ੍ਰਤੀ ਯੂਨਿਟ ਤੱਕ ਬਿਜਲੀ ਮਹਿੰਗੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦਿੱਤੀ ਜਾ ਰਹੀ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਲੋਕਾਂ ਲਈ ਜਾਰੀ ਰਹੇਗੀ।

ਵਿਦਿਆਰਥੀ ਕੌਂਸਲ ਚੋਣਾਂ ਲਈ 63 ਵਿਭਾਗਾਂ ’ਚ 182 ਪੋਲਿੰਗ ਬੂਥਾਂ ’ਤੇ ਸਵੇਰੇ 9 ਵਜੇ ਤੋਂ ਪੋਲਿੰਗ ਸ਼ੁਰੂ

ਵਿਦਿਆਰਥੀ ਕੌਂਸਲ ਚੋਣਾਂ (Student Council Elections) ਲਈ 63 ਵਿਭਾਗਾਂ ’ਚ 182 ਪੋਲਿੰਗ ਬੂਥਾਂ ’ਤੇ ਸਵੇਰੇ 9 ਵਜੇ ਤੋਂ ਪੋਲਿੰਗ (Polling) ਸ਼ੁਰੂ ਹੋਵੇਗੀ ਅਤੇ 15889 ਵੋਟਰਾਂ ’ਚੋਂ ਪਿਛਲੇ ਸਾਲਾਂ ਦੇ ਅੰਕੜਿਆਂ ਅਨੁਸਾਰ 50-60 ਫ਼ੀ ਸਦੀ ਪੋਲਿੰਗ ਦੀ ਆਸ ਹੈ।

ਵੋਟਾਂ ਦੀ ਗਿਣਤੀ ਜਿਮਨੇਜੀਅਮ ਹਾਲ ’ਚ ਹੋਵੇਗੀ ਅਤੇ ਨਤੀਜੇ ਦੇਰ ਰਾਤ ਤਕ ਐਲਾਨੇ ਜਾਣਗੇ।ਇਨ੍ਹਾਂ ਚੋਣਾਂ ’ਚ ਕੁਲ 24 ਉਮੀਦਵਾਰ ਹਨ, ਇਨ੍ਹਾਂ ’ਚੋਂ ਪ੍ਰਧਾਨ, ਮੀਤ ਪ੍ਰਧਾਨ ਲਈ ਕਰਮਵਾਰ 9 ਅਤੇ 5, ਸਕੱਤਰ ਅਹੁਦੇ ਲਈ 4 ਅਤੇ ਸੰਕੁਯਤ ਸਕੱਤਰ ਅਹੁਦੇ ਲਈ 5 ਉਮੀਦਵਾਰ ਹਨ।

ਪ੍ਰਧਾਨਗੀ ਅਹੁਦੇ ਲਈ ਏਬੀਵੀਪੀ ਦੀ ਅਪਰਿਤਾ ਮਲਿਕ, ਪੀ ਐਸ ਯੂ ਲਲਕਾਰ ਦੀ ਸਾਰਾਹ ਸ਼ਰਮਾ ਅਤੇ ਏ ਐਸ ਐਫ਼ ਦੀ ਅਲਕਾ ਮੈਦਾਨ ’ਚ ਹਨ, ਸੀ ਵਾਈ ਐਸ ਐਸ, ਐਨ ਐਸ ਯੂ ਆਈ ਦੇ ਰਾਹੁਲ ਨੈਨ, ਐਸ ਐਫ਼ ਦੇ ਅਨੁਰਾਗ, ਸੋਈ ਦੇ ਤਰੁਨ ਸਿੱਧੂ ਅਤੇ ਦੋ ਅਜ਼ਾਦ ਉਮੀਦਵਾਰਾਂ ’ਚ ਮੁਕੁਲ ਤੇ ਮਨਦੀਪ ਹਨ।

ਕੀ ਵਿਨੇਸ਼ ਫੋਗਾਟ ਕਾਂਗਰਸ ‘ਚ ਹੋਵੇਗੀ ਸ਼ਾਮਿਲ ? ਵਿਨੇਸ਼ ਫੋਗਾਟ ਨੇ MP ਰਾਹੁਲ ਗਾਂਧੀ ਨਾਲ਼ ਕੀਤੀ ਮੁਲਾਕਾਤ

ਹਰਿਆਣਾ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਸਾਰੀਆਂ ਸਿਆਸੀ ਪਾਰਟੀਆਂ ਚੋਣਾਂ ਦੀਆਂ ਤਿਆਰੀਆਂ ‘ਚ ਜੁਟ ਗਈਆਂ ਹਨ। ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀਆਂ ਅਟਕਲਾਂ ਤੋਂ ਬਾਅਦ ਹੁਣ ਵਿਨੇਸ਼ ਫੋਗਾਟ ਅਤੇ ਰਾਹੁਲ ਗਾਂਧੀ ਦੀ ਮੁਲਾਕਾਤ ਦੀ ਖਬਰ ਆਈ ਹੈ। ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਹੈ।

ਦੋਵਾਂ ਪਹਿਲਵਾਨਾਂ ਅਤੇ ਰਾਹੁਲ ਗਾਂਧੀ ਵਿਚਾਲੇ ਹੋਈ ਮੁਲਾਕਾਤ ਦੀ ਤਸਵੀਰ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਹੁਣ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਵਿਨੇਸ਼ ਫੋਗਾਟ ਕਾਂਗਰਸ ਦੀ ਟਿਕਟ ‘ਤੇ ਹਰਿਆਣਾ ਵਿਧਾਨ ਸਭਾ ਚੋਣਾਂ ‘ਚ ਉਤਰ ਸਕਦੀ ਹੈ। ਪਿਛਲੇ ਕਈ ਦਿਨਾਂ ਤੋਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਵਿਨੇਸ਼ ਫੋਗਾਟ ਕਾਂਗਰਸ ਪਾਰਟੀ ‘ਚ ਸ਼ਾਮਲ ਹੋ ਸਕਦੀ ਹੈ। ਹੁਣ ਮੀਟਿੰਗ ਦੀ ਤਸਵੀਰ ਸਾਹਮਣੇ ਆਉਣ ਤੋਂ ਬਾਅਦ ਇਸ ਦੀ ਸੰਭਾਵਨਾ ਵਧਦੀ ਨਜ਼ਰ ਆ ਰਹੀ ਹੈ।

ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਪਹਿਲਾਂ ਹੀ ਸਿਆਸੀ ਹਲਕਿਆਂ ‘ਚ ਚਰਚਾ ਸੀ ਕਿ ਜੇਕਰ ਵਿਨੇਸ਼ ਫੋਗਾਟ ਸਰਗਰਮ ਸਿਆਸਤ ‘ਚ ਪ੍ਰਵੇਸ਼ ਕਰਦੀ ਹੈ ਤਾਂ ਉਹ ਕਾਂਗਰਸ ‘ਚ ਸ਼ਾਮਲ ਹੋ ਸਕਦੀ ਹੈ। ਹਾਲ ਹੀ ਵਿੱਚ ਵਿਨੇਸ਼ ਨੇ ਜੀਂਦ, ਰੋਹਤਕ ਅਤੇ ਸ਼ੰਭੂ ਸਰਹੱਦ ‘ਤੇ ਖਾਪ ਪੰਚਾਇਤਾਂ ਅਤੇ ਕਿਸਾਨਾਂ ਨਾਲ ਮੁਲਾਕਾਤ ਕੀਤੀ, ਜਿੱਥੇ ਉਸ ਨੂੰ ਖਾਪ ਪੰਚਾਇਤ ਦੁਆਰਾ ਸੋਨੇ ਦਾ ਤਮਗਾ ਦਿੱਤਾ ਗਿਆ। ਉਸਨੇ ਕਿਹਾ, “ਜਦੋਂ ਮੈਂ ਮੁਸੀਬਤ ਵਿੱਚ ਸੀ ਤਾਂ ਕਿਸਾਨਾਂ ਨੇ ਮੇਰਾ ਸਾਥ ਦਿੱਤਾ।”

ਕਾਂਗਰਸ ਨੇ ਵੀ ਵਿਨੇਸ਼ ਨੂੰ ਆਪਣੇ ਵੱਲ ਖਿੱਚਣ ਲਈ ਕਦਮ ਚੁੱਕੇ ਹਨ। ਜਦੋਂ ਵਿਨੇਸ਼ ਨੇ ਆਪਣੇ ਸੰਨਿਆਸ ਦਾ ਐਲਾਨ ਕੀਤਾ ਤਾਂ ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਉਨ੍ਹਾਂ ਨਾਲ ਨਜ਼ਰ ਆਏ। ਸਾਬਕਾ ਮੁੱਖ ਮੰਤਰੀ ਭੂਪੇਂਦਰ ਸਿੰਘ ਹੁੱਡਾ ਨੇ ਵੀ ਵਿਨੇਸ਼ ਨੂੰ ਰਾਜ ਸਭਾ ਭੇਜਣ ਦੀ ਮੰਗ ਕੀਤੀ, ਹਾਲਾਂਕਿ ਉਨ੍ਹਾਂ ਦੀ ਉਮਰ ਕਾਰਨ ਅਜਿਹਾ ਸੰਭਵ ਨਹੀਂ ਸੀ। ਵਿਨੇਸ਼ ਦੇ ਚਾਚਾ ਮਹਾਵੀਰ ਫੋਗਾਟ ਅਤੇ ਚਚੇਰੀ ਭੈਣ ਬਬੀਤਾ ਫੋਗਾਟ ਨੇ ਕਾਂਗਰਸ ਦੀ ਇਸ ਪਹਿਲ ਦੀ ਆਲੋਚਨਾ ਕੀਤੀ ਸੀ।

ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਪਾਸ

ਪੰਜਾਬ ਵਿਧਾਨ ਸਭਾ ਨੇ ਕੱਲ 4 ਮਹੱਤਵਪੂਰਨ ਬਿੱਲ ਜਿਨ੍ਹਾਂ ਵਿੱਚ ਪੰਜਾਬ ਗੁੱਡਜ਼ ਐਂਡ ਸਰਵਿਸਜ਼ ਟੈਕਸ (ਸੋਧਨਾ) ਬਿੱਲ, 2024, ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ, 2024, ਪੰਜਾਬ ਪੰਚਾਇਤੀ ਰਾਜ (ਸੋਧਨਾ) ਬਿੱਲ, 2024 ਤੇ ਪੰਜਾਬ ਖੇਤੀਬਾੜੀ ਉਤਪਾਦ ਮੰਡੀਆਂ (ਸੋਧਨਾ) ਬਿੱਲ, 2024 ਸ਼ਾਮਲ ਹਨ, ਵਿਧਾਨ ਸਭਾ ਸੈਸ਼ਨ ਵਿੱਚ ਪਾਸ ਕੀਤੇ।

ਵਿੱਤ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿੱਚ ਪੰਜਾਬ ਗੁੱਡਜ਼ ਐਂਡ ਸਰਵਿਸਜ਼ ਟੈਕਸ (ਸੋਧਨਾ) ਬਿੱਲ ਪੇਸ਼ ਕੀਤਾ, ਇਸੇ ਤਰ੍ਹਾਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ, 2024 ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਪੰਚਾਇਤੀ ਰਾਜ (ਸੋਧਨਾ) ਬਿੱਲ, 2024 ਪੇਸ਼ ਕੀਤਾ। ਤਿੰਨੇ ਬਿੱਲ ਸਰਬਸੰਮਤੀ ਨਾਲ ਪਾਸ ਹੋ ਗਏ।

ਚੌਥਾ ਬਿੱਲ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੇ ਪੰਜਾਬ ਖੇਤੀਬਾੜੀ ਉਤਪਾਦ ਮੰਡੀਆਂ (ਸੋਧਨਾ) ਬਿੱਲ, 2024 ਪੇਸ਼ ਕੀਤਾ ਜੋ ਵਿਧਾਨ ਸਭਾ ਵਿੱਚ ਬਹੁਮਤ ਨਾਲ ਪਾਸ ਹੋ ਗਿਆ।