Parkash Singh Badal: ਪਿੰਡ ਬਾਦਲ ‘ਚ ਗਮਗੀਨ ਮਾਹੌਲ, ਸ਼ਰਧਾਂਜਲੀ ਦੇਣ ਦੇਸ਼ ਭਰ ਤੋਂ ਪਹੁੰਚ ਰਹੇ ਲੋਕ


ਪ੍ਰਕਾਸ਼ ਸਿੰਘ ਬਾਦਲ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਦੇਹ ਦੇ ਦਰਸ਼ਨਾਂ ਲਈ ਪਿੰਡ ਬਾਦਲ ਵਿੱਚ ਵੱਡੀ ਗਿਣਤੀ ਲੋਕ ਪੁੱਜ ਰਹੇ ਹਨ। ਉਨ੍ਹਾਂ ਦੀ ਦੇਹ ਅੰਤਿਮ ਸੰਸਕਾਰ ਤੋਂ ਪਹਿਲਾਂ ਉਨ੍ਹਾਂ ਦੀ ਰਿਹਾਇਸ਼ ‘ਤੇ ਦਰਸ਼ਨਾਂ ਹਿੱਤ ਰੱਖੀ ਗਈ ਹੈ। ਇਸ ਦੌਰਾਨ ਮਾਹੌਲ ਪੂਰੀ ਤਰ੍ਹਾਂ ਗਮਗੀਨ ਹੈ। ਰਾਗੀ ਸਿੰਘ ਵੈਰਾਗਮਈ ਕੀਰਤਨ ਕਰ ਰਹੇ ਹਨ। ਇਸ ਮੌਕੇ ਪੰਜਾਬ, ਹਰਿਆਣਾ ਤੇ ਦੂਰ ਦੁਰਾਡੇ ਤੋਂ ਉਨ੍ਹਾਂ ਦੇ ਚਾਹੁਣ ਵਾਲਿਆਂ ਦੀ ਕਤਾਰਾਂ ਲਗਾਤਾਰ ਵਧ ਰਹੀਆਂ ਹਨ।

ਉਨ੍ਹਾਂ ਦੇ ਪੁੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲਬੀਬੀ ਹਰਸਿਮਰਤ ਕੌਰ ਬਾਦਲ, ਜਵਾਈ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਬੀਬੀ ਪਰਨੀਤ ਕੌਰ, ਭਤੀਜੇ ਮਨਪ੍ਰੀਤ ਸਿੰਘ ਬਾਦਲ, ਬਿਕਰਮ ਮਜੀਠੀਆਅਰਜੁਨ ਸਿੰਘ ਬਾਦਲ, ਅੰਨਤਬੀਰ ਸਿੰਘ ਬਾਦਲ, ਹਰਕੀਰਤ ਕੌਰ ਤੇ ਗੁਰਲੀਨ ਕੌਰ ਮੌਕੇ ’ਤੇ ਮੌਜੂਦ ਹਨ।

ਦੂਜੇ ਪਾਸੇ ਵੀਆਈਪੀਜ਼ ਦੇ ਆਉਣ ਕਾਰਨ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਿਸ ਮੁਸਤੈਦੀ ਨਾਲ ਡਟੀ ਹੋਈ ਹੈ। ਸਾਬਕਾ ਮੁੱਖ ਮੰਤਰੀ ਦਾ ਅੰਤਿਮ ਸੰਸਕਾਰ ਬਾਅਦ ਦੁਪਿਹਰ ਇੱਕ ਵਜੇ ਪਿੰਡ ਬਾਦਲ ਵਿਖੇ ਉਨ੍ਹਾਂ ਦੇ ਬਾਗ ਵਿੱਚ ਕੀਤਾ ਜਾਣਾ ਹੈ। ਇਸੇ ਜਗ੍ਹਾ ‘ਤੇ ਉਨ੍ਹਾਂ ਦੀ ਯਾਦਗਾਰੀ ਵੀ ਬਣਾਈ ਜਾਵੇਗੀ।

ਪਿਤਾ ਨੂੰ ਜਾਂਦੇ ਦੇਖ ਭੁੱਬਾਂ ਮਾਰਕੇ ਰੋਏ ਸੁਖਬੀਰ ਸਿੰਘ ਬਾਦਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਨੂੰ ਦੇਹਾਂਤ ਹੋ ਗਿਆ। ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਣਾ ਹੈ। ਜਿਸ ਕਰਕੇ ਬਾਦਲ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ ਹੈ। ਸੁਖਬੀਰ ਸਿੰਘ ਬਾਦਲ ਆਪਣੇ ਮਰਹੂਮ ਪਿਤਾ ਨੂੰ ਦੇਖ-ਦੇਖ ਰੋ ਰਹੇ ਨੇ।

ਹੋਰ ਪੜ੍ਹੋ : Parkash Singh Badal: ਮਰਹੂਮ ਬਾਦਲ ਦੀ ਸਿਰਫ ਸਿਆਸੀ ਹੀ ਨਹੀਂ ਸਗੋਂ ਪੰਥਕ ਹਲਕਿਆਂ ‘ਤੇ ਵੀ ਸੀ ਮਜਬੂਤ ਪਕੜ, ਤਿੰਨ ਦਹਾਕੇ ਹੱਥ ‘ਚ ਇੰਝ ਰੱਖੀ ਕਮਾਨ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



Source link

Leave a Comment