ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਨੂੰ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਦਲ ਨੇ ਸ਼ਰਧਾਂਜਲੀ ਭੇਟ ਕੀਤੀ। ਉਹ ਅੱਜ ਦੁਪਹਿਰ ਸ਼ਰਧਾਂਜਲੀ ਦੇਣ ਲਈ ਚੰਡੀਗੜ੍ਹ ਪਹੁੰਚੇ। ਪੀਐਮ ਮੋਦੀ ਨੇ ਬਾਦਲ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਵਾਪਸ ਚਲੇ ਗਏ।
ਦੱਸ ਦਈਏ ਕਿ ਬਾਦਲ ਦੀ ਮ੍ਰਿਤਕ ਦੇਹ ਨੂੰ ਅੱਜ ਅੰਤਿਮ ਦਰਸ਼ਨਾਂ ਲਈ ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਵਿੱਚ ਰੱਖਿਆ ਗਿਆ ਹੈ। ਵੀਰਵਾਰ ਨੂੰ ਸਾਬਕਾ ਮੁੱਖ ਮੰਤਰੀ ਬਾਦਲ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਿੰਡ ਬਾਦਲ ਵਿੱਚ ਕੀਤਾ ਜਾਵੇਗਾ।
ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਸ਼ਾਮ ਦੇਹਾਂਤ ਹੋ ਗਿਆ ਸੀ। ਉਹ 95 ਸਾਲ ਦੇ ਸਨ ਤੇ ਉਨ੍ਹਾਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖ਼ਰੀ ਸਾਹ ਲਏ। ਉਹ ਪਿਛਲੇ ਬੁੱਧਵਾਰ ਤੋਂ ਹਸਪਤਾਲ ਦੇ ਮੈਡੀਕਲ ਆਈਸੀਯੂ ਵਿੱਚ ਦਾਖ਼ਲ ਸਨ। ਉਹ ਦਿਲ ਦੇ ਰੋਗ ਤੋਂ ਪੀੜਤ ਸਨ ਤੇ ਕੁਝ ਦਿਨਾਂ ਤੋਂ ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਹੋ ਰਹੀ ਸੀ।