Patiala News: ਆਟੋ ਤੋਂ ਡਿੱਗ ਕੇ ਸਕੂਲੀ ਬੱਚੇ ਦੀ ਮੌਤ ਮਗਰੋਂ ਐਕਸ਼ਨ ਮੋਡ ‘ਚ ਪ੍ਰਸਾਸ਼ਨ


ਪਟਿਆਲਾ ਨਿਊਜ਼: ਪਟਿਆਲਾ ਵਿੱਚ ਬੀਤੇ ਦਿਨੀਂ ਇੱਕ ਆਟੋ ਤੋਂ ਡਿੱਗ ਕੇ ਸਕੂਲੀ ਬੱਚੇ ਦੀ ਮੌਤ ਹੋਣ ਤੋਂ ਬਾਅਦ ਪ੍ਰਸ਼ਾਸਨ ਐਕਸ਼ਨ ਮੋਡ ਵਿੱਚ ਹੈ। ਪ੍ਰਸਾਸ਼ਨ ਨੇ ਸਕੂਲੀ ਬੱਚਿਆਂ ਨੂੰ ਆਟੋ ’ਤੇ ਲਿਜਾਣ ਤੇ ਲਿਆਉਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਦੇ ਨਿੱਜੀ ਸਕੂਲਾਂ ‘ਚ ਸੇਫ਼ ਸਕੂਲ ਵਾਹਨ ਨੀਤੀ ਨੂੰ ਸਖਤੀ ਨਾਲ ਲਾਗੂ ਕਰਨ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਸੇਫ਼ ਵਾਹਨ ਕਮੇਟੀ ਵੱਲੋਂ ਜ਼ਿਲ੍ਹਾ ਸਿੱਖਿਆ ਵਿਭਾਗ ਤੇ ਟਰੈਫਿਕ ਪੁਲਿਸ ਦੇ ਸਹਿਯੋਗ ਨਾਲ ਨਿੱਜੀ ਸਕੂਲਾਂ ਦੇ ਵਾਹਨਾਂ ਦੀ ਅਚਨਚੇਤ ਚੈਕਿੰਗ ਕਰਕੇ ਉਲੰਘਣਾ ਕਰਨ ਵਾਲੇ 4 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ ਤੇ 2 ਸਕੂਲੀ ਵਾਹਨਾਂ ਨੂੰ ਜ਼ਬਤ ਕੀਤਾ ਗਿਆ।

ਉਧਰ ਇਹ ਪਾਬੰਦੀ ਲੱਗਣ ਤੋਂ ਬਾਅਦ ਸਾਈਂ ਆਟੋ ਵੈਲਫੇਅਰ ਯੂਨੀਅਨ ਦੇ ਨੁਮਾਇੰਦਿਆਂ ਨੇ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਯੂਨੀਅਨ ਦੇ ਵਫ਼ਦ ਨੇ ਕਿਹਾ ਕੇ ਉਹ ਪਿਛਲੇ ਕਈ ਸਾਲਾਂ ਤੋਂ ਆਟੋ ਚਲਾ ਕੇ ਆਪਣੇ ਪਰਵਾਰ ਦਾ ਪੇਟ ਪਾਲ ਕੇ ਗੁਜ਼ਾਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਸਕੂਲੀ ਬੱਚਿਆਂ ਨੂੰ ਲਿਜਾਣ ਅਤੇ ਲਿਆਉਣ ਦਾ ਕੰਮ ਬੰਦ ਹੋ ਜਾਣ ਕਾਰਨ ਪਰਿਵਾਰ ਦਾ ਗੁਜ਼ਾਰਾ ਬਹੁਤ ਮੁਸ਼ਕਿਲ ਹੋ ਗਿਆ ਹੈ।

ਉਨ੍ਹਾਂ ਮੰਗ ਕੀਤੀ ਕੇ ਕੁਝ ਸ਼ਰਤਾਂ ਨਾਲ ਸਾਨੂੰ ਸਕੂਲੀ ਬੱਚੇ ਲਿਆਉਣ ਤੇ ਲਿਜਾਣ ਦੀ ਇਜਾਜ਼ਤ ਦਿੱਤੀ ਜਾਵੇ। ਵਫ਼ਦ ਦੀਆਂ ਮੰਗਾਂ ਸੁਣਨ ਤੋਂ ਬਾਅਦ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਵਿਸ਼ਵਾਸ ਦਿਵਾਇਆ ਕੇ ਉਹ ਜਲਦੀ ਹੀ ਇਸ ਮਸਲੇ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ।

ਉਧਰ, ਜ਼ਿਲ੍ਹਾ ਸੇਫ਼ ਵਾਹਨ ਕਮੇਟੀ ਵੱਲੋਂ ਜ਼ਿਲ੍ਹਾ ਸਿੱਖਿਆ ਵਿਭਾਗ ਤੇ ਟਰੈਫਿਕ ਪੁਲੀਸ ਦੇ ਸਹਿਯੋਗ ਨਾਲ ਨਿੱਜੀ ਸਕੂਲਾਂ ਦੇ ਵਾਹਨਾਂ ਦੀ ਅਚਨਚੇਤ ਚੈਕਿੰਗ ਕਰਕੇ ਉਲੰਘਣਾ ਕਰਨ ਵਾਲੇ 4 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ ਤੇ 2 ਸਕੂਲੀ ਵਾਹਨਾਂ ਨੂੰ ਜ਼ਬਤ ਕੀਤਾ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਸਮੂਹ ਨਿੱਜੀ ਸਕੂਲਾਂ ਦੇ ਪ੍ਰਬੰਧਕਾਂ ਤੇ ਸਕੂਲ ਮੁਖੀਆਂ ਨੂੰ ਵਿਦਿਆਰਥੀਆਂ ਦੀ ਸਕੂਲ ਆਉਣ-ਜਾਣ ਸਮੇਂ ਸੁਰੱਖਿਅਤ ਆਵਾਜਾਈ ਯਕੀਨੀ ਬਆਉਣ ਲਈ ‘ਸੇਫ਼ ਸਕੂਲ ਵਾਹਨ ਪਾਲਿਸੀ’ ਨੂੰ ਅਮਲੀ ਰੂਪ ‘ਚ ਲਾਗੂ ਕਰਨ ਲਈ ਕਿਹਾ ਹੈ।

ਇਸ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸਾਇਨਾ ਕਪੂਰ ਨੇ ਦੱਸਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਮੁਤਾਬਕ ਡਰਾਇਵਰ ਦੀ ਨੇਮ ਪਲੇਟ ਤੇ ਵਰਦੀ, ਮਹਿਲਾ ਅਟੈਂਡੈਂਟ, ਮੁਢਲੀ ਸਹਾਇਤਾ ਬਕਸੇ, ਅੱਗ ਬੁਝਾਊ ਯੰਤਰ, ਸੀ.ਸੀ.ਟੀ.ਵੀ ਕੈਮਰੇ, ਓਵਰ-ਲੋਡਿੰਗ ਨਾ ਹੋਣਾ ਸਮੇਤ ਹੋਰ ਬੇਨਿਯਮੀਆਂ ਕਰਨ ਵਾਲਿਆਂ ਦੇ ਚਲਾਨ ਕੱਟੇ ਜਾਂਦੇ ਹਨ। ਟੀਮ ‘ਚ ਬਾਲ ਸੁਰੱਖਿਆ ਅਫ਼ਸਰ ਰੂਪਵੰਤ ਕੌਰ, ਰੋਹਿਤ ਗੋਇਲ, ਇੰਦਰਪ੍ਰੀਤ ਸਿੰਘ, ਏ.ਐਸ.ਆਈ. ਬਲਵਿੰਦਰ ਸਿੰਘ ਤੇ ਦਰਸ਼ਨ ਸਿੰਘ ਸ਼ਾਮਲ ਸਨ।Source link

Leave a Comment