Patiala News: ਪੰਜਾਬ ਪੁਲਿਸ ਦੇ ਰਿਟਾਇਰਡ ਇੰਸਪੈਕਟਰ ਨੇ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ


Patiala News: ਸਮਾਣਾ ਦੀ ਜੱਟਾਪੱਤੀ ਵਿਚ ਰਹਿ ਰਹੇ ਇੱਕ ਪੰਜਾਬ ਪੁਲਿਸ ਦੇ ਰਿਟਾਇਰਡ ਇੰਸਪੈਕਟਰ ਨੇ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਰਿਟਾਇਰ ਇੰਸਪੈਕਟਰ ਹਰੀਪਾਲ ਸਿੰਘ ਨੇ ਅੱਜ ਆਪਣੇ ਲਾਇਸੰਸੀ ਦੋਨਾਲੀ ਬੰਦੂਕ ਨਾਲ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ ਹੈ।

ਇਹ ਵੀ ਪੜ੍ਹੋ : ਕਿਸਾਨ ਲੀਡਰ ਰਾਕੇਸ਼ ਟਿਕੈਤ ਦੇ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਉਹ ਘਰ ਦੇ ਲਾਗੇ ਪੀਰਾਂ ਦੀ ਸਮਾਧ ‘ਤੇ ਸੇਵਾ ਕਰਦਾ ਸੀ। ਉੱਥੇ ਲੱਗੇ ਸੀਸੀਟੀਵੀ ਕੈਮਰੇ ਤੋਂ ਪਤਾ ਲੱਗਿਆ ਕਿ ਉਹ ਸਵੇਰੇ ਸੱਤ ਵਜੇ ਪੀਰਾਂ ਦੀ ਸਮਾਧ ਅੰਦਰ ਘੁੰਮ ਰਿਹਾ ਸੀ। ਉਸ ਤੋਂ ਬਾਅਦ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਮ੍ਰਿਤਕ ਦੀ ਪਤਨੀ ਤੇ ਬੇਟੀ ਨੇ ਦੱਸਿਆ ਕਿ ਅੱਜ ਸਵੇਰ ਵਕਤ ਉਨ੍ਹਾਂ ਆਪਣੇ ਪੁੱਤਰ ਨੂੰ ਕਿਹਾ ਕਿ ਆਪਣੇ ਨਾਨਾ ਜੀ ਬੁਲਾ ਕੇ ਲਿਆ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਕਿਸਾਨਾਂ ਲਈ ਵੀ ਕੀਤਾ ਵੱਡਾ ਐਲਾਨ, ਫਸਲੀ ਵਿਭਿੰਨਤਾ ਲਈ 1000 ਕਰੋੜ ਰੁਪਏ ਰੱਖੇ

ਜਦੋਂ ਉਨ੍ਹਾਂ ਦਾ ਪੁੱਤਰ ਉਨ੍ਹਾਂ ਨੂੰ ਬੁਲਾਉਣ ਗਿਆ ਤਾਂ ਉਥੇ ਲਾਸ਼ ਖੂਨ ਨਾਲ ਲੱਥਪੱਥ ਪਈ ਸੀ ਤਾਂ ਉਸ ਨੇ ਆਪਣੇ ਘਰ ਆ ਕੇ ਦੱਸਿਆ। ਇਸ ਮੌਕੇ ‘ਤੇ ਪਹੁੰਚੇ ਡੀਐਸਪੀ ਸੋਰਬ ਜਿੰਦਲ, ਐਸਐਚਓ ਜੀਐਸ ਸਕੰਦ ਨੇ ਫੋਰੈਂਸਿਕ ਟੀਮਾਂ ਨੂੰ ਬੁਲਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



Source link

Leave a Comment