Patiala News: ਨਾਭਾ ਰੋਡ ’ਤੇ ਅੱਜ ਹਥਿਆਰਬੰਦ ਵਿਅਕਤੀਆਂ ਨੇ ਸਰਕਾਰੀ ਠੇਕੇਦਾਰ ਦਰਸ਼ਨ ਸਿੰਗਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਉਸ ਨੂੰ ਪੰਜ ਗੋਲੀਆਂ ਲੱਗੀਆਂ। ਇਸ ਮਗਰੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਹਾਸਲ ਜਾਣਕਾਰੀ ਮੁਤਾਬਕ ਪਟਿਆਲਾ ਦੇ ਨਾਭਾ ਰੋਡ ‘ਤੇ ਰਹਿੰਦੇ ਦਰਸ਼ਨ ਨਾਂ ਦੇ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ ਹੈ। ਦਰਸ਼ਨ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ। ਦਰਸ਼ਨ ਸਿੰਘ ਆਪਣੀ ਵਰਨਾ ਗੱਡੀ ਵਿੱਚ ਸੀ। ਇਸ ਦੌਰਾਨ ਹਮਲਾਵਰ ਮੋਟਰਸਾਈਕਲ ‘ਤੇ ਆਇਆ ਤੇ ਗੋਲੀਆਂ ਮਾਰ ਕੇ ਫਰਾਰ ਹੋ ਗਿਆ।
ਇਹ ਵੀ ਪੜ੍ਹੋ : Jalandhar Bypoll: “ਆਪ ਬਣੀ ਪੰਜਾਬ ਦੀ ਦੁਰਦਸ਼ਾ ਦਾ ਕਾਰਨ ਪਰ ਮੰਤਰੀ ਦੀ ਅਸ਼ਲੀਲੀ ਵੀਡੀਓ ਤਾਂ….!”
ਇਸ ਮਗਰੋਂ ਉਸ ਨੂੰ ਰਜਿੰਦਰਾ ਹਸਪਤਾਲ ਲੈ ਕੇ ਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਹੈ। ਪੁਲਿਸ ਮੁਤਾਬਕ ਅੱਜ ਸਵੇਰੇ 9.40 ਵਜੇ ਇਹ ਘਟਨਾ ਵਾਪਰੀ ਹੈ। ਦਰਸ਼ਨ ਸਿੰਘ ਸਰਵਿਸ ਪ੍ਰੋਵਾਈਡਰ ਦਾ ਕੰਮ ਕਰਦਾ ਸੀ। ਕਾਨਟਰੇਕਟ ਤੇ ਕਰਮਚਾਰੀ ਮੁਹੱਈਆ ਕਰਵਾਉਣ ਦਾ ਕੰਮ ਕਰਦਾ ਸੀ।
ਇਹ ਵੀ ਪੜ੍ਹੋ : ਪੰਜਾਬੀ ਗਾਇਕ ਬੱਬੂ ਮਾਨ ਦਾ ਫੇਸਬੁੱਕ ਅਕਾਊਂਟ Hack, ਅਦਾਕਾਰ ਨੇ ਸਾਂਝੀ ਕੀਤੀ ਇਹ ਪੋਸਟ
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।