PSTET ਪ੍ਰੀਖਿਆ ’ਚ ਲਾਪਰਵਾਹੀ ਦਾ ਮਾਮਲਾ : ਸਿੱਖਿਆ ਮੰਤਰੀ ਵੱਲੋਂ ਉੱਚ ਪੱਧਰੀ ਜਾਂਚ ਦੇ ਹੁਕਮ


ਸ਼ੰਕਰ ਦਾਸ ਦੀ ਰਿਪੋਰਟ

Chandigarh News : PSTET ਪ੍ਰੀਖਿਆ ਲੀਕ ਮਾਮਲੇ ਵਿਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। ਉਹਨਾਂ ਨੇ ਇਸ ਦੀ ਜਾਣਕਾਰੀ ਇਕ ਟਵੀਟ ਜ਼ਰੀਏ ਸਾਂਝੀ ਕੀਤੀ। ਹਰਜੋਤ ਬੈਂਸ ਨੇ ਕਿਹਾ ਕਿ ਇਸ ਦੇ ਲਈ ਜ਼ਿੰਮੇਵਾਰੀ ਤੈਅ ਕਰਕੇ ਦੋਸ਼ੀ ਪਾਏ ਜਾਣ ਵਾਲਿਆਂ ‘ਤੇ ਅਪਰਾਧਿਕ ਲਾਪਰਵਾਹੀ ਲਈ ਮੁਕੱਦਮਾ ਦਰਜ ਹੋਵੇਗਾ।

ਉਹਨਾਂ ਟਵੀਟ ਕਰਦਿਆਂ ਕਿਹਾ , “ਸਾਡੀ ਪ੍ਰੀਖਿਆ ਪ੍ਰਕਿਰਿਆ ਵਿਚ ਪੂਰੀ ਨਿਰਪੱਖਤਾ ਬਣਾਈ ਰੱਖਣ ਲਈ A++ NAAC ਗ੍ਰੇਡ ਯਾਨੀ GNDU ਵਾਲੀ ਤੀਜੀ ਧਿਰ ਦੁਆਰਾ ਆਯੋਜਿਤ PSTET ਪ੍ਰੀਖਿਆ ਨੂੰ ਦੇਖਣ ਲਈ ਇਕ ਉੱਚ ਪੱਧਰ ਦੀ ਜਾਂਚ ਦਾ ਆਦੇਸ਼ ਦਿੱਤਾ ਗਿਆ ਹੈ। ਜਵਾਬਦੇਹੀ ਤੈਅ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲਿਆਂ ‘ਤੇ ਅਪਰਾਧਿਕ ਲਾਪਰਵਾਹੀ ਲਈ ਮੁਕੱਦਮਾ ਦਰਜ ਕੀਤਾ ਜਾਵੇਗਾ”।

ਬੈਂਸ ਨੇ ਲਿਖਿਆ ਕਿ “ਇਸ ਤੋਂ ਇਲਾਵਾ GNDU ਨੇ ਅਫ਼ਸੋਸ ਪ੍ਰਗਟਾਇਆ ਹੈ ਅਤੇ ਬਿਨਾਂ ਕਿਸੇ ਫੀਸ ਦੇ ਇਮਤਿਹਾਨ ਦੁਬਾਰਾ ਆਯੋਜਤ ਕਰੇਗਾ”। ਹਰਜੋਤ ਸਿੰਘ ਬੈਂਸ ਨੇ ਅੱਗੇ ਕਿਹਾ ਕਿ “ਭਵਿੱਖ ਵਿੱਚ ਮੇਰੇ ਵਿਭਾਗ ਨੂੰ ਅਜਿਹੀ ਸਥਿਤੀ ਵਿੱਚ ਉਮੀਦਵਾਰਾਂ ਦੇ ਮੁਆਵਜ਼ੇ ਲਈ ਤੀਜੀ ਧਿਰ ਨਾਲ ਦਸਤਖਤ ਕੀਤੇ ਗਏ MOU ਵਿੱਚ ਮੁਆਵਜ਼ੇ ਲਈ ਇੱਕ ਢੁਕਵੀਂ ਧਾਰਾ ਰੱਖਣ ਦਾ ਆਦੇਸ਼ ਦਿੱਤਾ ਹੈ।

ਦੱਸ ਦੇਈਏ ਕਿ ਬੀਤੇ ਦਿਨ ਸੂਬੇ ਭਰ ਵਿਚ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ (PSTET) ਦੀ ਹੋਈ ਪ੍ਰੀਖਿਆ ਵਿੱਚ ਵੱਡੀ ਅਣਗਹਿਲੀ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੇਪਰ ਵਿੱਚ ਦਿੱਤੇ ਵਿਕਲਪਾਂ ਵਿੱਚੋਂ ਸਹੀ ਉੱਤਰਾਂ ਵਾਲੇ ਵਿਕਲਪ ਨੂੰ ਗੂੜਾ(ਹਾਈਲਾਈਟ) ਕਰਕੇ ਲਿਖਿਆ ਗਿਆ ਸੀ। ਜਿਸ ਤੋਂ ਬਾਅਦ ਵਿਰੋਧੀਆਂ ਵੱਲੋਂ ਲਗਾਤਾਰ ਸਰਕਾਰ ਅਤੇ ਸਿੱਖਿਆ ਮੰਤਰੀ ਨੂੰ ਨਿਸ਼ਾਨੇ ਤੇ ਲਿਆ ਜਾ ਰਿਹਾ ਸੀ। ਇਸਦੇ ਨਾਲ ਹੀ ਉਹਨਾਂ ਨੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ।

ਸਿੱਖਿਆ ਕਰਜ਼ਾ ਜਾਣਕਾਰੀ:
ਐਜੂਕੇਸ਼ਨ ਲੋਨ EMI ਦੀ ਗਣਨਾ ਕਰੋ





Source link

Leave a Comment