ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਸੱਦ ਲਈ ਹੈ। ਅੱਜ ਦੁਪਹਿਰ 12 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਣ ਵਾਲੀ ਇਸ ਕੈਬਨਿਟ ਮੀਟਿੰਗ ਵਿਚ ਕਈ ਅਹਿਮ ਮੁੱਦੇ ਵਿਚਾਰੇ ਜਾਣ ਦੀ ਚਰਚਾ ਹੈ, ਜਿਸਦੇ ਵਿਚ ਪਿਛਲੇ ਦਿਨੀਂ ਪੰਜਾਬ ‘ਚ ਆਏ ਭਿਆਨਕ ਹੜ੍ਹਾਂ ਦੇ ਪੀੜ੍ਹਤਾਂ ਨੂੰ ਮੁਆਵਜ਼ਾ ਵੰਡਣ ਦੇ ਨਿਯਮਾਂ ਵਿਚ ਸੋਧ ਕਰਨ ਦੀ ਜਾਣਕਾਰੀ ਵੀ ਹੈ।

ਇਸ ਤੋਂ ਇਲਾਵਾ ਮੀਟਿੰਗ ਵਿਚ ਪੰਜਾਬ ਸਰਕਾਰ ਵੱਲੋਂ 26 ਸਤੰਬਰ ਨੂੰ ਸੱਦੇ ਤਿੰਨ ਰੋਜ਼ਾ ਵਿਸੇਸ਼ ਸੈਸ਼ਨ ਸਬੰਧੀ ਵੀ ਚਰਚਾ ਹੋਵੇਗੀ।

ਕੈਬਨਿਟ ਮੀਟਿੰਗ ਵਿਚ ਹੋੲੈ ਫੈਸਲਿਆਂ ਬਾਰੇ ਵਿੱਤ ਮੰਤਰੀ ਹਰਪਾਲ ਚੀਮਾ ਮੀਟਿੰਗ ਤੋਂ ਬਾਅਦ ਜਾਣਕਾਰੀ ਦੇਣਗੇ।

Leave a Reply

Your email address will not be published. Required fields are marked *