Punjab News: ਆਪ ਦੇ ਮੰਤਰੀਆਂ ਨੂੰ ਮਿਲੀ ਰਾਹਤ ਖ਼ਤਮ, ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ, ਜਾਣੋ ਮਾਮਲਾ


Punjab News: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸ਼ੇਰਗਿੱਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਉਨ੍ਹਾਂ ਵਿਰੁੱਧ ਦਰਜ ਕੇਸ ਵਿੱਚ ਮਿਲੀ ਰਾਹਤ ਅੱਜ ਖਤਮ ਹੋ ਰਹੀ ਹੈ। ਹਾਈ ਕੋਰਟ ਨੇ ਜਨਵਰੀ 2020 ਵਿੱਚ ਦੋਵਾਂ ਖ਼ਿਲਾਫ਼ ਚੰਡੀਗੜ੍ਹ ਵਿੱਚ ਦਰਜ ਕੇਸ ਦੀ ਸੁਣਵਾਈ ’ਤੇ 19 ਮਈ ਤੱਕ ਰੋਕ ਲਾ ਦਿੱਤੀ ਸੀ।

ਚੰਡੀਗੜ੍ਹ ਪੁਲਿਸ ਅੱਜ ਜਵਾਬ ਕਰੇਗੀ ਦਾਖ਼ਲ

ਇਸ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਕੀਤੀ ਜਾਵੇਗੀ। ਚੰਡੀਗੜ੍ਹ ਪੁਲੀਸ ਅੱਜ ਇਸ ਮਾਮਲੇ ਵਿੱਚ ਆਪਣਾ ਜਵਾਬ ਦਾਖ਼ਲ ਕਰੇਗੀ। ਪੰਜਾਬ ਦੇ ਕੈਬਨਿਟ ਅਤੇ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੂੰ ਵੀ ਇਸ ਮਾਮਲੇ ਵਿੱਚ ਹਾਈਕੋਰਟ ਨੇ 18 ਮਈ ਨੂੰ ਕੇਸ ਦੀ ਸੁਣਵਾਈ ’ਤੇ ਰੋਕ ਲਾ ਕੇ ਰਾਹਤ ਦਿੱਤੀ ਹੈ।

ਮੁੱਖ ਮੰਤਰੀ ਨੂੰ ਪਹਿਲਾਂ ਹੀ ਮਿਲ ਚੁੱਕੀ ਹੈ ਰਾਹਤ

ਜ਼ਿਕਰਯੋਗ ਹੈ ਕਿ ਪਿਛਲੀ ਸੁਣਵਾਈ ‘ਤੇ ਹਾਈਕੋਰਟ ਨੇ ਚੰਡੀਗੜ੍ਹ ਪੁਲਿਸ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵੀ ਹਾਈ ਕੋਰਟ ਵੱਲੋਂ ਇਸੇ ਮਾਮਲੇ ਵਿੱਚ ਰਾਹਤ ਮਿਲ ਚੁੱਕੀ ਹੈ।

ਕੀ ਹੈ ਪੂਰਾ ਮਾਮਲਾ

ਦਰਅਸਲ, 10 ਜਨਵਰੀ 2020 ਨੂੰ ਪੰਜਾਬ ਵਿੱਚ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਉਪਰੋਕਤ ਚਾਰ ‘ਆਪ’ ਆਗੂਆਂ ਨੇ ਬਿਜਲੀ ਦਰਾਂ ਵਿੱਚ ਕੀਤੇ ਵਾਧੇ ਦਾ ਵਿਰੋਧ ਕੀਤਾ ਸੀ। ਇਸ ਦੌਰਾਨ ਉਨ੍ਹਾਂ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ। ਇਸ ‘ਤੇ ਉਨ੍ਹਾਂ ਦੀ ਚੰਡੀਗੜ੍ਹ ਪੁਲਿਸ ਨਾਲ ਝੜਪ ਹੋ ਗਈ। ਇਸ ਤੋਂ ਬਾਅਦ ਚੰਡੀਗੜ੍ਹ ਪੁਲੀਸ ਨੇ ‘ਆਪ’ ਦੇ ਕਈ ਆਗੂਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਸ ਮਾਮਲੇ ਦੀ ਸੁਣਵਾਈ ਚੰਡੀਗੜ੍ਹ ਦੀ ਅਦਾਲਤ ਵਿੱਚ ਚੱਲ ਰਹੀ ਹੈ। ਸਮੇਂ-ਸਮੇਂ ‘ਤੇ ਇਸ ਕੇਸ ਦੇ ਦੋਸ਼ੀ ਆਗੂਆਂ ਨੂੰ ਅਦਾਲਤ ਤੋਂ ਰਾਹਤ ਮਿਲਦੀ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



Source link

Leave a Comment