Punjab News : ਜਲੰਧਰ ਵਿਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ‘ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿਚ ਐਫਆਈਆਰ ਦਰਜ ਕੀਤੀ ਗਈ ਹੈ। ਜਿਸ ਨੂੰ ਲੈ ਕੇ ਹੁਣ ਰਾਮ ਰਹੀਮ ਦੀ ਤਰਫੋਂ ਪੰਜਾਬ-ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਜਿਸ ਵਿੱਚ ਐਫਆਈਆਰ ਨੂੰ ਰੱਦ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਪਟੀਸ਼ਨ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਹੋਰ ਧਿਰਾਂ ਨੂੰ ਵੀ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਦੱਸ ਦੇਈਏ ਕਿ 40 ਦਿਨਾਂ ਦੀ ਪੈਰੋਲ ਖਤਮ ਹੋਣ ਤੋਂ ਬਾਅਦ ਰਾਮ ਰਹੀਮ ਵਾਪਿਸ ਸੁਨਾਰੀਆ ਜੇਲ ਚਲਾ ਗਿਆ ਹੈ।
ਰਾਮ ਰਹੀਮ ‘ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼
ਰਾਮ ਰਹੀਮ ਦੀ ਤਰਫੋਂ ਦਾਇਰ ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਗੁਰੂ ਰਵਿਦਾਸ ਟਾਈਗਰ ਫੋਰਸ ਨਾਂ ਦੀ ਸੰਸਥਾ ਦੇ ਮੁਖੀ ਦੀ ਸ਼ਿਕਾਇਤ ‘ਤੇ ਉਸ ਖਿਲਾਫ 7 ਮਾਰਚ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ‘ਚ ਐੱਫ.ਆਈ.ਆਰ.ਦਰਜ ਕੀਤੀ ਗਈ ਹੈ। ਰਾਮ ਰਹੀਮ ਖਿਲਾਫ ਦਰਜ ਸ਼ਿਕਾਇਤ ‘ਚ ਕਿਹਾ ਗਿਆ ਹੈ ਕਿ ਰਾਮ ਰਹੀਮ ਨੇ ਗੁਰੂ ਰਵਿਦਾਸ ਮਹਾਰਾਜ ਅਤੇ ਸਤਿਗੁਰੂ ਕਬੀਰ ਮਹਾਰਾਜ ‘ਤੇ ਵਿਵਾਦਿਤ ਟਿੱਪਣੀਆਂ ਕੀਤੀਆਂ ਹਨ, ਜਿਸ ਕਾਰਨ ਦੋਵਾਂ ਭਾਈਚਾਰਿਆਂ ‘ਚ ਗੁੱਸਾ ਹੈ। ਇਸ ਸ਼ਿਕਾਇਤ ‘ਚ ਰਾਮ ਰਹੀਮ ਦੇ ਉਸ ਵੀਡੀਓ ਦਾ ਵੀ ਜ਼ਿਕਰ ਕੀਤਾ ਗਿਆ ਹੈ, ਜਿਸ ‘ਚ ਉਹ ਗੁਰੂ ਰਵਿਦਾਸ ਮਹਾਰਾਜ ਅਤੇ ਸਤਿਗੁਰੂ ਕਬੀਰ ਮਹਾਰਾਜ ਦੀ ਕਥਾ ਸੁਣਾਉਂਦੇ ਨਜ਼ਰ ਆ ਰਹੇ ਹਨ।
ਰਾਮ ਰਹੀਮ ਦੀ ਤਰਫੋਂ ਪਟੀਸ਼ਨ ਦਾਇਰ