Punjab News: ਪੰਜਾਬ ਸਰਕਾਰ ਵੱਲੋਂ ਹੁਣ ਤੱਕ 45 ਲੱਖ ਮੀਟਰਕ ਟਨ ਕਣਕ ਦੀ ਕੀਤੀ ਖਰੀਦ : ਲਾਲ ਚੰਦ ਕਟਾਰੂਚੱਕ

Punjab News: ਪੰਜਾਬ ਸਰਕਾਰ ਵੱਲੋਂ ਹੁਣ ਤੱਕ 45 ਲੱਖ ਮੀਟਰਕ ਟਨ ਕਣਕ ਦੀ ਕੀਤੀ ਖਰੀਦ : ਲਾਲ ਚੰਦ ਕਟਾਰੂਚੱਕ


Punjab News: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪੰਜਾਬ ਨੇ ਲੰਘੇੇ ਦਿਨ ਤੱਕ ਰਾਜ ਦੀਆਂ ਮੰਡੀਆਂ ਵਿੱਚ ਲਗਪਗ 45 ਲੱਖ ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਖੁਰਾਕ ਤੇ ਸਿਵਲ ਸਪਲਾਈ ਮੰਤਰੀ ਅੱਜ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਬੰਗਾ ਮੰਡੀ ਵਿਖੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਆਏ ਹੋਏ ਸਨ। ਉਨ੍ਹਾਂ ਇਸ ਤੋਂ ਪਹਿਲਾਂ ਨਵਾਂਸ਼ਹਿਰ ਵਿਖੇ ਖਰੀਦ ਏਜੰਸੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਖਰੀਦ ਸੀਜ਼ਨ ਦੀ ਪ੍ਰਗਤੀ ਅਤੇ ਮੁਸ਼ਕਿਲਾਂ ਸਬੰਧੀ ਸਮੀਖਿਆ ਮੀਟਿੰਗ ਵੀ ਕੀਤੀ।

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸਿਫ਼ਾਰਸ਼ ਕੀਤੇ ‘ਮੁੱਲ ਕਟੌਤੀ’ (ਵੈਲਿਯੂ ਕੱਟ) ਦੀ ਕਟੌਤੀ ਕੀਤੇ ਬਿਨਾਂ ਹੁਣ ਤੱਕ ਦੋ ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 7300 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।  ਖੁਰਾਕ ਮੰਤਰੀ ਨੇ ਕਿਹਾ, “ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀਆਂ ਖਰੀਦ ਏਜੰਸੀਆਂ ਨੂੰ ਕਿਸਾਨਾਂ ਨੂੰ ਬਿਨਾਂ ਕਿਸੇ ਨੁਕਸਾਨ ਦੇ ਕਣਕ ਦੀ ਪੂਰੀ ਰਕਮ ਅਦਾ ਕਰਨ ਦੇ ਸਖ਼ਤ ਹੁਕਮ ਦਿੱਤੇ ਹਨ।”

ਉਨ੍ਹਾਂ ਕਿਹਾ ਕਿ ਕਟੌਤੀ ਦੇਸ਼ ਦੇ ਅੰਨਦਾਤੇ ਨਾਲ ਸਰਾਸਰ ਬੇਇਨਸਾਫ਼ੀ ਹੋਵੇਗੀ ਅਤੇ ਇਸ ਨਾਲ ਉਨ੍ਹਾਂ ਦੀਆਂ ਕਿਸਾਨਾਂ ਦੀਆਂ ਮੁਸ਼ਕਲਾਂ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਭਾਈਚਾਰਾ ਜੋ ਪਹਿਲਾਂ ਹੀ ਭਾਰੀ ਮੀਂਹ ਦੇ ਕਹਿਰ ਦੀ ਮਾਰ ਹੇਠ ਸੀ, ਫ਼ਸਲਾਂ ਦੇ ਨੁਕਸਾਨ ਬਾਅਦ ਇਸ ਕੱਟ ਨੂੰ ਸਹਿਣ ਦੀ ਸਥਿਤੀ ’ਚ ਨਹੀਂ ਸੀ।  ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਕਿਸਾਨਾਂ ਦੀ ਫ਼ਸਲ ’ਤੇ ਇਹ ਮੁੱਲ ਕਟੌਤੀ ਨਹੀਂ ਕਰਨੀ ਚਾਹੀਦੀ ਸੀ ਕਿਉਂਕਿ ਸੂਬੇ ਦੇ ਕਿਸਾਨ ਪਹਿਲਾਂ ਹੀ ਦੇਸ਼ ਦੇ ਅੰਨ ਭੰਡਾਰ ਵਿੱਚ ਵੱਡਾ ਯੋਗਦਾਨ ਪਾ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਿਸਾਨਾਂ ਨੂੰ ਹੋਰ ਮੁਸ਼ਕਲ ਤੋਂ ਬਚਾਉਣ ਲਈ ਤੁਰੰਤ ਖਰੀਦ ਕਰਨ ਅਤੇ ਅਦਾਇਗੀ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਅਸੀਂ ਕੁਦਰਤੀ ਆਫਤਾਂ ਨਾਲ ਝੰਬੇ ਕਿਸਾਨਾਂ ਨੂੰ ਰਾਹਤ ਪ੍ਰਦਾਨ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ।





Source link

Leave a Reply

Your email address will not be published.