Punjab News: ਬਠਿੰਡਾ ਨੇੜੇ ਨਹਿਰ ‘ਚ ਡਿੱਗੀ ਮਿੰਨੀ ਬੱਸ, ਪਿੰਡ ਵਾਸੀਆਂ ਨੇ ਬਚਾਈਆਂ ਕਈ ਜਾਨਾਂ


Punjab News: ਬਠਿੰਡਾ ਜ਼ਿਲ੍ਹੇ ਦੇ ਪਿੰਡ ਗੋਵਿੰਦਪੁਰਾ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਮਿੰਨੀ ਬੱਸ ਨਹਿਰ ਵਿੱਚ ਡਿੱਗ ਗਈ। ਬੱਸ ‘ਚ ਡਰਾਈਵਰ-ਕੰਡਕਟਰ ਸਮੇਤ 8 ਸਵਾਰੀਆਂ ਸਵਾਰ ਸਨ, ਜਿਨ੍ਹਾਂ ਨੂੰ ਪਿੰਡ ਵਾਸੀਆਂ ਨੇ ਨਹਿਰ ‘ਚੋਂ ਬਾਹਰ ਕੱਢ ਲਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਯੂਥ ਵੈਲਫੇਅਰ ਸੁਸਾਇਟੀ ਦੇ ਵਰਕਰ ਮੌਕੇ ‘ਤੇ ਪਹੁੰਚ ਗਏ।

ਲੋਕਾਂ ਤੇ ਸਮਾਜ ਸੇਵੀਆਂ ਨੇ ਮਿੰਨੀ ਬੱਸ ਵਿੱਚ ਸਵਾਰ ਲੋਕਾਂ ਨੂੰ ਨਹਿਰ ਵਿੱਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ। ਸਾਰੇ ਯਾਤਰੀ ਸੁਰੱਖਿਅਤ ਹਨ ਤੇ ਖਤਰੇ ਤੋਂ ਬਾਹਰ ਦੱਸੇ ਜਾ ਰਹੇ ਹਨ। ਹਾਦਸੇ ਸਬੰਧੀ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ। ਪੁਲਿਸ ਨੇ ਹਾਦਸੇ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Punjab News: ਪੰਜਾਬ ਦੇ ਮਜ਼ਦੂਰਾਂ ਨੂੰ 1 ਮਈ ਤੋਂ ਵੱਡਾ ਤੋਹਫਾ, ਕਿਸਾਨਾਂ ਦੀ ਫਸਲ ਖਰਾਬ ਹੋਣ ‘ਤੇ ਮਜ਼ਦੂਰਾਂ ਨੂੰ ਵੀ ਮਿਲੇਗਾ 10 ਫੀਸਦੀ ਮੁਆਵਜ਼ਾ

ਯੂਥ ਵੈਲਫੇਅਰ ਸੁਸਾਇਟੀ ਦੇ ਮੁਖੀ ਸੋਨੂੰ ਮਹੇਸ਼ਵਰੀ ਨੇ ਦੱਸਿਆ ਕਿ ਮਿੰਨੀ ਬੱਸ ਬਠਿੰਡਾ ਤੋਂ ਰਾਮਪੁਰਾ ਜਾ ਰਹੀ ਸੀ, ਜਿਸ ਵਿੱਚ ਡਰਾਈਵਰ-ਕੰਡਕਟਰ ਸਮੇਤ 8 ਸਵਾਰੀਆਂ ਸਵਾਰ ਸਨ। ਜਿਵੇਂ ਹੀ ਇਹ ਬੱਸ ਪਿੰਡ ਗੋਵਿੰਦਪੁਰਾ ਨੇੜੇ ਤੋਂ ਲੰਘੀ ਤਾਂ ਅਚਾਨਕ ਬੱਸ ਦਾ ਸਟੇਅਰਿੰਗ ਫੇਲ੍ਹ ਹੋ ਗਿਆ ਤੇ ਬੱਸ ਬੇਕਾਬੂ ਹੋ ਕੇ ਨਹਿਰ ਵਿੱਚ ਜਾ ਡਿੱਗੀ।

ਰਾਹਗੀਰਾਂ ਨੇ ਮਿੰਨੀ ਬੱਸ ਨੂੰ ਨਹਿਰ ਵਿੱਚ ਡਿੱਗਦੇ ਦੇਖਿਆ। ਬੱਸ ਡਿੱਗਦੇ ਹੀ ਸਵਾਰੀਆਂ ਵਿੱਚ ਹਾਹਾਕਾਰ ਮੱਚ ਗਈ। ਪਿੰਡ ਵਾਸੀਆਂ ਨੇ ਤੁਰੰਤ ਬਚਾਅ ਕਾਰਜ ਚਲਾਉਂਦੇ ਹੋਏ ਬੱਸ ਵਿੱਚ ਸਵਾਰ ਲੋਕਾਂ ਨੂੰ ਨਹਿਰ ਵਿੱਚੋਂ ਬਾਹਰ ਕੱਢਿਆ। ਯਾਤਰੀਆਂ ਵਿੱਚੋਂ ਇੱਕ ਔਰਤ ਦੀ ਬਾਂਹ ਟੁੱਟ ਗਈ ਹੈ, ਪਰ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ: Punjab Cabinet Meeting: ਕੈਬਨਿਟ ਮੀਟਿੰਗ ‘ਚ ਫੈਸਲਾ, ਯੂਨੀਵਰਸਿਟੀ ਅਧਿਆਪਕਾਂ ਨੂੰ ਸੋਧੇ ਸਕੇਲ ਦੇ ਹਿਸਾਬ ਨਾਲ ਮਿਲੇਗੀ ਤਨਖ਼ਾਹ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



Source link

Leave a Comment