Punjab News: ਰਾਜਸਥਾਨ ਨੂੰ ਜਾਣ ਵਾਲੇ ਪਾਣੀ ਬਾਰੇ ਖਹਿਰਾ ਨੇ ਸੀਐਮ ਮਾਨ ਤੋਂ ਮੰਗਿਆ ਸਪਸ਼ਟੀਕਰਨ, ਬੋਲੇ ਕਿਤੇ ਖਬਰ


ਪੰਜਾਬ ਨਿਊਜ਼: ਪੰਜਾਬ ਤੋਂ ਰਾਜਸਥਾਨ (Rajasthan) ਨੂੰ ਜਾ ਰਹੇ ਪਾਣੀ ਦਾ ਮਾਮਲਾ ਮੁੜ ਗਰਮਾ ਗਿਆ ਹੈ। ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira ) ਨੇ ਰਾਜਸਥਾਨ ਨੂੰ ਪੰਜਾਬ ਦਾ ਪਾਣੀ ਦੇਣ ਦੇ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਪੱਸ਼ਟੀਕਰਨ ਮੰਗਿਆ ਹੈ। ਖਹਿਰਾ ਨੇ ਸਵਾਲ ਕੀਤਾ ਹੈ ਕਿ ਕੀ ਰਾਜਸਥਾਨ ਨੂੰ ਹੋਰ ਪਾਣੀ ਅਲਾਟ ਕਰਨ ਲਈ ਸਹਿਮਤ ਹੋਣ ਦੀਆਂ ਖਬਰਾਂ ਸੱਚ ਹਨ?

ਸੁਖਪਾਲ ਖਹਿਰਾ ਨੇ ਕਿਹਾ ਹੈ ਕਿ ਸੀਐਮ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਬਠਿੰਡਾ ਵਿੱਚ ਰਾਜਸਥਾਨ ਦੇ ਇੱਕ ਸੰਸਦ ਮੈਂਬਰ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਖਦਸ਼ਾ ਪ੍ਰਗਟਾਇਆ ਹੈ ਕਿ ਕਿਤੇ ਉਸ ਮੁਲਾਕਾਤ ਦੌਰਾਨ ਹੋਰ ਪਾਣੀ ਦੇਣ ਬਾਰੇ ਸਹਿਮਤੀ ਨਾ ਦੇ ਦਿੱਤੀ ਗਈ ਹੋਏ।

ਉਨ੍ਹਾਂ ਕਿਹਾ ਹੈ ਕਿ ਹਾਲਾਂਕਿ ਇਸ ਸਬੰਧੀ ਸੀਐਮ ਮਾਨ ਤੋਂ ਰਾਜਸਥਾਨ ਦੇ ਅਖਬਾਰਾਂ ‘ਚ ਛਪੀਆਂ ਖਬਰਾਂ ‘ਤੇ ਸਪੱਸ਼ਟੀਕਰਨ ਦੇਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਮੁੱਖ ਮੰਤਰੀ ਸਾਡੇ ਪਾਣੀ ਨੂੰ ਬਰਬਾਦ ਕਰਨ ਦੀ ਗਲਤੀ ਨਹੀਂ ਕਰਨਗੇ, ਜੋ ਕਿਸਾਨਾਂ ਦੀ ਜੀਵਨ ਰੇਖਾ ਮੰਨਿਆ ਜਾਂਦਾ ਹੈ।

ਦੱਸ ਦਈਏ ਕਿ ਪਿਛਲੇ ਕਈ ਦਹਾਕਿਆਂ ਤੋਂ ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨੂੰ ਲੈ ਕੇ ਪੰਜਾਬ ਦਾ ਹਰਿਆਣਾ ਨਾਲ ਵਿਵਾਦ ਡੂੰਘਾ ਹੋ ਗਿਆ ਹੈ। ਅਦਾਲਤ ਵੱਲੋਂ ਹਰਿਆਣਾ ਦੇ ਹੱਕ ਵਿੱਚ ਫੈਸਲਾ ਆਉਣ ਦੇ ਬਾਵਜੂਦ ਇਹ ਵਿਵਾਦ ਗਰਮਾਇਆ ਹੋਇਆ ਹੈ। ਅਦਾਲਤ ਦੇ ਹੁਕਮਾਂ ‘ਤੇ ਹਰਿਆਣਾ ਦੇ ਸੀਐਮ ਮਨੋਹਰ ਲਾਲ ਖੱਟਰ ਤੇ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਇਸ ਸਬੰਧੀ ਮੀਟਿੰਗ ਵੀ ਕੀਤੀ ਸੀ ਪਰ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ਨੂੰ ਲੈ ਕੇ ਕੋਈ ਸਹਿਮਤੀ ਨਹੀਂ ਬਣ ਸਕੀ।

ਹੋਰ ਪੜ੍ਹੋ : Chandigarh News: ਚੰਡੀਗੜ੍ਹ ਵਾਲਿਆਂ ਲਈ ਖੁਸ਼ਖਬਰੀ! ਹੁਣ 25 ਮਿੰਟ ਦੀ ਥਾਂ ਸਿਰਫ 5 ਮਿੰਟ ‘ਚ ਪਹੁੰਚ ਸਕਣਗੇ ਏਅਰਪੋਰਟ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।Source link

Leave a Comment