Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਹੈ ਕਿ ਹੁਣ ਚੰਡੀਗੜ੍ਹ ਦੀ ਬਜਾਏ ਜ਼ਿਆਦਾਤਰ ਕੈਬਨਿਟ ਮੀਟਿੰਗਾਂ ਪੰਜਾਬ ਦੇ ਵੱਖੋ-ਵੱਖ ਸ਼ਹਿਰਾਂ ਤੇ ਪਿੰਡਾਂ ‘ਚ ਹੋਇਆ ਕਰਨਗੀਆਂ। ਉਨ੍ਹਾਂ ਕਿਹਾ ਹੈ ਕਿ ਅਸੀਂ ਲੋਕਾਂ ਦੀਆਂ ਦਫ਼ਤਰਾਂ ਤੇ ਚੰਡੀਗੜ੍ਹ ਆਉਣ ਵਾਲੀਆਂ ਖੱਜਲ-ਖ਼ੁਆਰੀਆਂ ਨੂੰ ਖ਼ਤਮ ਕਰਾਂਗੇ। ਸੀਐਮ ਮਾਨ ਨੇ ਕਿਹਾ ਕਿ ਸਰਕਾਰ ਤੁਹਾਡੇ ਦੁਆਰ’ ਨਾਮ ਦੀ ਮੁਹਿੰਮ ਤਹਿਤ ਅੱਜ ਪਹਿਲੀ ਕੈਬਨਿਟ ਮੀਟਿੰਗ ਲੁਧਿਆਣਾ ਵਿੱਚ ਹੋਈ ਹੈ।
ਜ਼ਿਆਦਾਤਰ ਕੈਬਨਿਟ ਮੀਟਿੰਗਾਂ ਪੰਜਾਬ ਦੇ ਵੱਖੋ-ਵੱਖ ਸ਼ਹਿਰਾਂ ਤੇ ਪਿੰਡਾਂ ‘ਚ ਹੋਇਆ ਕਰਨਗੀਆਂ
ਅਸੀਂ ਲੋਕਾਂ ਦੀਆਂ ਦਫ਼ਤਰਾਂ ਤੇ ਚੰਡੀਗੜ੍ਹ ਆਉਣ ਵਾਲੀਆਂ ਖੱਜਲ-ਖ਼ੁਆਰੀਆਂ ਨੂੰ ਖ਼ਤਮ ਕਰਾਂਗੇ
‘ਸਰਕਾਰ ਤੁਹਾਡੇ ਦੁਆਰ’ ਨਾਮ ਦੀ ਮੁਹਿੰਮ ਤਹਿਤ ਅੱਜ ਹੋਈ ਪਹਿਲੀ ਕੈਬਨਿਟ ਮੀਟਿੰਗ
-ਮੁੱਖ ਮੰਤਰੀ @ਭਗਵੰਤ ਮਾਨ pic.twitter.com/8wDXmnWKJJ
– ਆਪ ਪੰਜਾਬ (@AAPPunjab) 28 ਅਪ੍ਰੈਲ, 2023
ਯੂਨੀਵਰਸਿਟੀ ਅਧਿਆਪਕਾਂ ਨੂੰ ਸੋਧੇ ਸਕੇਲ ਦੇ ਹਿਸਾਬ ਨਾਲ ਮਿਲੇਗੀ ਤਨਖ਼ਾਹ
ਲੁਧਿਆਣਾ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕਾਂ ਨੂੰ 7ਵੇਂ ਤਨਖ਼ਾਹ ਕਮਿਸ਼ਨ ਦੇ ਸੋਧੇ ਹੋਏ ਸਕੇਲ ਦੇ ਹਿਸਾਬ ਨਾਲ ਤਨਖ਼ਾਹ ਮਿਲੇਗੀ। ਇਹ ਫੈਸਲਾ ਲੁਧਿਆਣਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ।
ਕੈਬਨਿਟ ਮੀਟਿੰਗ ਦੇ ਫੈਸਲਿਆਂ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਡਰੱਗ ਲਬੌਰਟਰੀ ਲਈ ਪੱਕੇ ਮੁਲਾਜ਼ਮ ਰੱਖਣ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਬਾਬਾ ਬੁੱਢਾ ਜੀ ਦੇ ਨਾਮ ‘ਤੇ ਰਾਮਦਾਸ ‘ਚ ਪ੍ਰਬੰਧਕੀ ਬਲਾਕ ਬਣੇਗਾ।