Punjab News : ਸੀਐਮ ਭਗਵੰਤ ਮਾਨ ਦੀ ਅਗਵਾਈ ‘ਚ 27 ਅਪ੍ਰੈਲ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

Punjab News : ਸੀਐਮ ਭਗਵੰਤ ਮਾਨ ਦੀ ਅਗਵਾਈ 'ਚ 27 ਅਪ੍ਰੈਲ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ


Punjab News : ਮੁੱਖ ਮੰਤਰੀ ਵੱਲੋਂ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 27 ਅਪ੍ਰੈਲ ਨੂੰ ਸਵੇਰੇ 10.30 ਵਜੇ ਬੁਲਾਈ ਗਈ ਹੈ।  27 ਅਪ੍ਰੈਲ ਨੂੰ ਸਵੇਰੇ 10.30 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਸਰਕਾਰ ਵੱਲੋਂ ਕੈਬਨਿਟ ਦੀ ਮੀਟਿੰਗ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ( CM ਭਗਵੰਤ ਮਾਨ ) ਦੀ ਅਗਵਾਈ ਵਿੱਚ ਇਹ ਮੀਟਿੰਗ ਕੀਤੀ ਜਾਵੇਗੀ। ਉਮੀਦ ਜਤਾਈ ਜਾ ਰਹੀ ਹੈ ਕਿ ਇਸ ਮੀਟਿੰਗ ਵਿੱਚ ਵੱਡੇ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ।

ਜ਼ਿਕਰਯੋਗ ਹੈ ਕਿ ਜਲੰਧਰ ਉਪ ਚੋਣ ਤੋਂ ਪਹਿਲਾਂ ਬੁਲਾਈ ਗਈ ਇਸ ਕੈਬਨਿਟ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਜਿਸ ਕਰਕੇ ਹਰ ਕਿਸੇ ਦੀਆਂ ਨਜ਼ਰਾਂ ਇਸ ਕੈਬਨਿਟ ਮੀਟਿੰਗ ਉੱਤੇ ਟਿਕੀਆਂ ਹੋਈਆਂ ਹਨ। ਦੱਸ ਦਈਏ ਕਿ ਜਲੰਧਰ ਲੋਕ ਸਭਾ ਉਪ ਚੋਣ ਤੋਂ ਪਹਿਲਾਂ ‘ਆਪ’ ਕੈਬਨਿਟ ਮੀਟਿੰਗ ‘ਚ ਪੰਜਾਬ ਨਾਲ ਸਬੰਧਤ ਕੁਝ ਅਹਿਮ ਫੈਸਲਿਆਂ ‘ਤੇ ਮੋਹਰ ਲਗਾਈ ਜਾ ਸਕਦੀ ਹੈ।

ਦੱਸ ਦੇਈਏ ਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਦਫ਼ਤਰਾਂ ਦੀ ਟਾਈਮਿੰਗ ਵਿੱਚ ਬਦਲਾਅ ਕੀਤਾ ਸੀ। ਹੁਣ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ ਸਵੇਰੇ 7.30 ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ। ਇਹ ਫੈਸਲਾ 2 ਮਈ ਤੋਂ ਲਾਗੂ ਹੋਵੇਗਾ, ਜੋਕਿ 15 ਜੁਲਾਈ ਤੱਕ ਲਾਗੂ ਰਹੇਗਾ। ਮੁੱਖ ਮੰਤਰੀ ਭਗੰਵਤ ਮਾਨ ਨੇ ਕਿਹਾ ਸੀ ਕਿ 2 ਵਜੇ ਸਾਰੀ ਸਰਕਾਰੀ ਦਫ਼ਤਰ ਬੰਦ ਹੋ ਜਾਣਗੇ ਅਤੇ ਇਸ ਨਾਲ ਬਿਜਲੀ ਦੀ ਵੀ ਬਚਤ ਹੋਵੇਗੀ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਇਹ ਫਾਰਮੂਲਾ ਅਪਨਾਇਆ ਜਾਂਦਾ ਹੈ ,ਦੇਸ਼ ‘ਚ ਪਹਿਲੀ ਵਾਰ ਇਹ ਫਾਰਮੂਲਾ ਲਾਗੂ ਹੋਵੇਗਾ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।Source link

Leave a Reply

Your email address will not be published.