Punjab News : ਸੁਖਪਾਲ ਖਹਿਰਾ ਦੀਆਂ ਵਧੀਆਂ ਮੁਸ਼ਕਿਲਾਂ , ਥਾਣਾ ਭੁਲੱਥ ‘ਚ ਕੇਸ ਦਰਜ


Punjab News : ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਸੁਖਪਾਲ ਸਿੰਘ ਖਹਿਰਾ ਖਿਲਾਫ਼ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖਿਲਾਫ ਥਾਣਾ ਭੁਲੱਥ ਵਿੱਚ ਐਸਡੀਐਮ ਭੁਲੱਥ ਸੰਜੀਵ ਕੁਮਾਰ ਦੀ ਸ਼ਿਕਾਇਤ ਉਤੇ ਮਾਮਲਾ ਦਰਜ ਕੀਤਾ ਗਿਆ ਹੈ।
 
ਦਰਅਸਲ ਸੁਖਪਾਲ ਖਹਿਰਾ ਦੇ ਖ਼ਿਲਾਫ਼ ਐੱਸ.ਡੀ.ਐੱਮ. ਭੁਲੱਥ ਸੰਜੀਵ ਸ਼ਰਮਾ ਦੇ ਨਾਲ ਬਦਸਲੂਕੀ ਕਰਨ ਦੇ ਮਾਮਲੇ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਐੱਸ.ਡੀ.ਐੱਮ. ਭੁਲੱਥ ਸੰਜੀਵ ਸ਼ਰਮਾ ਦੀ ਸ਼ਿਕਾਇਤ ‘ਤੇ ਖਹਿਰਾ ਖ਼ਿਲਾਫ਼ ਧਾਰਾ 186, 189, 342, 500, 506 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।
 
ਦੱਸ ਦੇਈਏ ਕਿ ਐੱਸ.ਡੀ.ਐੱਮ. ਭੁਲੱਥ ਸੰਜੀਵ ਸ਼ਰਮਾ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਭੇਜੀ ਸ਼ਿਕਾਇਤ ਰਾਹੀ ਦੱਸਿਆ ਗਿਆ ਸੀ ਕਿ 29 ਮਾਰਚ ਨੂੰ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਸਮਰਥਕਾਂ ਸਮੇਤ ਸਬ ਡਿਵੀਜ਼ਨਲ ਮੈਜਿਸਟ੍ਰੇਟ ਦਫ਼ਤਰ ਕੰਪਲੈਕਸ ਦਾ ਘਿਰਾਓ ਕੀਤਾ ਸੀ। ਇਸ ਦੌਰਾਨ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਪ੍ਰਤੀ ਹਰ ਤਰ੍ਹਾਂ ਦੀ ਬੇਤੁਕੀ ਟਿੱਪਣੀ ਕੀਤੀ। 
 
 
ਇਸ ਤੋਂ ਇਲਾਵਾ ਖਹਿਰਾ ਨੇ ਫੇਸਬੁੱਕ ‘ਤੇ ਲਾਈਵ ਹੁੰਦੇ ਹੋਏ ਐੱਸ. ਡੀ. ਐੱਮ. ਭੁਲੱਥ ਸੰਜੀਵ ਸ਼ਰਮਾ ਨੂੰ ਬੇਇੱਜ਼ਤ ਕਰਨ ਅਤੇ ਬੇਲੋੜੇ ਸਵਾਲ ਪੁੱਛਦੇ ਹੋਏ ਤੰਗ ਪਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਦੇ ਨਾਲ ਹੀ ਸੋਸ਼ਲ ਮੀਡੀਆ ਫੇਸਬੁੱਕ ਉਤੇ ਇਹ ਸਭ ਲਾਈਵ ਵੀ ਕੀਤਾ ,ਜਿਸ ਨਾਲ ਉਨ੍ਹਾਂ ਦੇ ਮਾਨ ਮਰਿਆਣਾ ਨੂੰ ਠੇਸ ਪਹੁੰਚੀ ਹੈ। ਜਿਸ ਤੋਂ ਬਾਅਦ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਖ਼ਿਲਾਫ਼ ਐੱਸ.ਡੀ.ਐੱਮ. ਭੁਲੱਥ ਸੰਜੀਵ ਸ਼ਰਮਾ ਦੇ ਨਾਲ ਬਦਸਲੂਕੀ ਕਰਨ ਦੇ ਮਾਮਲੇ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



Source link

Leave a Comment