Punjab news: ਸੁਲਤਾਨਪੁਰ ਲੋਧੀ ‘ਚ ਗ੍ਰੰਥੀ ‘ਤੇ ਹੋਇਆ ਹਮਲਾ, ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ


Attack on priest: ਇਤਿਹਾਸਕ ਗੁਰਦੁਆਰਾ ਸ੍ਰੀ ਹੱਟ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਬੀਤੇ ਦਿਨ ਮੂੰਹ ਬੰਨ੍ਹ ਕੇ ਆਏ ਵਿਅਕਤੀ ਨੇ ਡਿਊਟੀ ’ਤੇ ਤਾਇਨਾਤ ਗ੍ਰੰਥੀ ਸਿੰਘ ’ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਿਅਕਤੀ ਨੇ ਡਿਊਟੀ ’ਤੇ ਤਾਇਨਾਤ ਗ੍ਰੰਥੀ ਸਿੰਘ ’ਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ।

ਹਮਲਾਵਰ ਨੂੰ ਮੌਕੇ ’ਤੇ ਨਤਮਸਤਕ ਹੋਣ ਆਈਆਂ ਸੰਗਤਾਂ, ਗ੍ਰੰਥੀ ਸਿੰਘ ਅਤੇ ਹੋਰ ਸੇਵਾਦਾਰਾਂ ਵੱਲੋਂ ਕਾਬੂ ਕਰ ਲਿਆ ਅਤੇ ਮੈਨੇਜਰ ਵੱਲੋਂ ਸਥਾਨਕ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਖ਼ਮੀ ਗ੍ਰੰਥੀ ਸਿੰਘ ਅੰਮ੍ਰਿਤਪਾਲ ਸਿੰਘ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਜਰਨੈਲ ਸਿੰਘ ਅਤੇ ਮੀਤ ਮੈਨੇਜਰ ਭਾਈ ਚੈਚਲ ਸਿੰਘ ਨੇ ਦੱਸਿਆ ਕਿ ਸ਼ਾਮ ਨੂੰ ਜਦੋਂ ਇਤਿਹਾਸਕ ਗੁਰਦੁਆਰਾ ਸ੍ਰੀ ਹੱਟ ਸਾਹਿਬ ਵਿਖੇ ਹਜ਼ੂਰੀ ਰਾਗੀ ਜਥਾ ਗੁਰਬਾਣੀ ਦਾ ਕੀਰਤਨ ਕਰ ਰਿਹਾ ਸੀ ਤਾਂ ਇਕ ਵਿਅਕਤੀ ਗੁਰਦੁਆਰਾ ਸ੍ਰੀ ਹੱਟ ਸਾਹਿਬ ਅੰਦਰ ਆਇਆ, ਜਿਸ ਨੇ ਆਪਣਾ ਮੂੰਹ ਬੰਨ੍ਹਿਆ ਹੋਇਆ ਸੀ।

ਅਖਾਂ ’ਤੇ ਐਨਕਾਂ ਲਗਾ ਕੇ ਚਿਹਰਾ ਛੁਪਾਇਆ ਹੋਇਆ ਸੀ

ਅਖਾਂ ’ਤੇ ਐਨਕਾਂ ਲਗਾ ਕੇ ਚਿਹਰਾ ਛੁਪਾਇਆ ਹੋਇਆ ਸੀ, ਜਿਸ ਨੂੰ ਵੇਖ ਕੇ ਡਿਊਟੀ ’ਤੇ ਤਾਇਨਾਤ ਗ੍ਰੰਥੀ ਸਿੰਘ ਨੂੰ ਸ਼ੱਕ ਹੋਇਆ ਅਤੇ ਉਸ ਨੇ ਵਿਅਕਤੀ ਨੂੰ ਮੂੰਹ ਤੋਂ ਕੱਪੜਾ ਉਤਾਰਨ ਲਈ ਕਿਹਾ, ਜਿਸ ’ਤੇ ਉਸ ਵਿਅਕਤੀ ਨੇ ਆਪਣੀ ਸਿਰੀ ਸਾਹਿਬ ਕੱਢ ਕੇ ਮਾਰ ਦਿੱਤੀ ਅਤੇ ਗੁਰਦੁਆਰਾ ਸਾਹਿਬ ਦੇ ਦਰਬਾਰ ਸਾਹਿਬ ਅੰਦਰ ਥਾਪੀਆਂ ਮਾਰਨ ਲੱਗ ਪਿਆ।

ਇਹ ਵੀ ਪੜ੍ਹੋ: Punjab news: ਨਸ਼ੇ ਦੀ ਹਾਲਤ ‘ਚ ਮਾਸੂਮ ਨੂੰ ਚੁੱਕ ਕੇ ਲਿਜਾ ਰਿਹਾ ਸੀ ਨੌਜਵਾਨ, ਲੋਕਾਂ ਨੇ ਪੁੱਛਿਆ ਤਾਂ…

ਗੁਰਦੁਆਰਾ ਸਾਹਿਬ ਮੱਥਾ ਟੇਕਣ ਆਈ ਸੰਗਤ ਨੇ ਉਸ ਵਿਅਕਤੀ ਨੂੰ ਕਾਬੂ ਕਰ ਲਿਆ ਅਤੇ ਕੁਝ ਸੰਗਤਾਂ ਨੇ ਗੁਰਦੁਆਰਾ ਸਾਹਿਬ ਦੇ ਬਾਹਰ ਲਿਜਾ ਕੇ ਉਸ ਦੀ ਕੁੱਟਮਾਰ ਵੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦਾ ਪਤਾ ਲੱਗਦੇ ਹੀ ਉਹ ਮੌਕੇ ’ਤੇ ਪੁੱਜ ਗਏ ਅਤੇ ਸੰਗਤਾਂ ਕੋਲੋਂ ਇਸ ਵਿਅਕਤੀ ਨੂੰ ਛੁਡਵਾ ਕੇ ਪੁਲਿਸ ਹਵਾਲੇ ਕਰ ਦਿਤਾ।

ਸਿਵਲ ਹਸਪਤਾਲ ਤੋਂ ਮੈਡੀਕਲ ਕਰਵਾਇਆ

ਪੁਲਿਸ ਨੇ ਸਬੰਧਤ ਵਿਅਕਤੀ ਨੂੰ ਲਿਜਾ ਕੇ ਪਹਿਲਾਂ ਸਿਵਲ ਹਸਪਤਾਲ ਤੋਂ ਮੈਡੀਕਲ ਕਰਵਾਇਆ ਤੇ ਉਪਰੰਤ ਜਾਂਚ ਆਰੰਭ ਕਰ ਦਿੱਤੀ ਹੈ । ਇਸ ਸੰਬੰਧੀ ਸੰਪਰਕ ਕਰਨ ‘ਤੇ ਡੀ. ਐੱਸ. ਪੀ. ਬਬਨਦੀਪ ਸਿੰਘ ਨੇ ਕਿਹਾ ਕਿ ਉਕਤ ਵਿਅਕਤੀ ਨੂੰ ਪੁਲਿਸ ਹਿਰਾਸਤ ’ਚ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੁਢਲੀ ਜਾਂਚ ਦੌਰਾਨ ਹਿਰਾਸਤ ’ਚ ਲਏ ਵਿਅਕਤੀ ਨੇ ਦੱਸਿਆ ਕਿ ਉਹ ਮੰਡ ਇਲਾਕੇ ਦੇ ਨੇੜਲੇ ਪਿੰਡ ਦਾ ਨਿਵਾਸੀ ਹੈ ਅਤੇ ਉਹ ਗੁਰਦੁਆਰਾ ਸਾਹਿਬ ਮੱਥਾ ਟੇਕਣ ਆਇਆ ਸੀ

ਜਿੱਥੇ ਉਸ ਨੂੰ ਮੂੰਹ ਖੋਲ੍ਹਣ ਲਈ ਕਹਿ ਰਹੇ ਗ੍ਰੰਥੀ ਸਿੰਘ ਅਤੇ ਹੋਰ ਸੇਵਾਦਾਰਾਂ ਨਾਲ ਝਗੜਾ ਹੋ ਗਿਆ ਅਤੇ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਉਨ੍ਹਾਂ ਕਿਹਾ ਕਿ ਪੁਲਸ ਫਿਲਹਾਲ ਪੁੱਡਾ ਕਾਲੋਨੀ ’ਚ ਹੋਏ ਕਤਲ ਕੇਸ ਦੀ ਜਾਂਚ ’ਚ ਲੱਗੀ ਹੋਈ ਹੈ ਅਤੇ ਜਲਦੀ ਹੀ ਇਸ ਮਾਮਲੇ ਦੀ ਜਾਂਚ ਕਰਕੇ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Machhiwara News : ਖੇਤਾਂ ‘ਚ ਮੱਕੀ ਦੀ ਫਸਲ ’ਤੇ ਸਪਰੇਅ ਕਰਦੇ ਨੌਜਵਾਨ ਦੀ ਕਰੰਟ ਲੱਗਣ ਨਾਲ ਹੋਈ ਮੌਤSource link

Leave a Comment