Punjab News: ਹੁਣ ਠੇਕਿਆਂ ਹੀ ਨਹੀਂ ਸਗੋਂ ਦੁਕਾਨਾਂ ਤੋਂ ਵੀ ਮਿਲੇਗੀ ਸ਼ਰਾਬ, ਪੰਜਾਬ ਸਰਕਾਰ ਦਾ ਫੈਸਲਾ


Punjab News: ਪੰਜਾਬ ਸਰਕਾਰ ਵੱਲੋਂ ਸ਼ਹਿਰ ਵਿੱਚ ਠੇਕਿਆਂ ਤੋਂ ਇਲਾਵਾ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਦੀ ਤਿਆਰੀ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਦਾਅਵਾ ਹੈ ਕਿ ਕਈ ਲੋਕ ਠੇਕਿਆਂ ’ਤੇ ਜਾਣ ਤੋਂ ਕਤਰਾਉਂਦੇ ਹਨ ਉਹ ਇਨ੍ਹਾਂ ਦੁਕਾਨਾਂ ਤੋਂ ਹੀ ਸ਼ਰਾਬ ਖਰੀਦ ਸਕਣਗੇ। ਸੂਤਰਾਂ ਮੁਤਾਬਕ 1 ਅਪ੍ਰੈਲ ਤੋਂ ਇਨ੍ਹਾਂ ਦੁਕਾਨਾਂ ‘ਤੇ ਸ਼ਰਾਬ ਤੇ ਬੀਅਰ ਵੀ ਉਪਲਬਧ ਹੋਵੇਗੀ।

ਹਾਸਲ ਜਾਣਕਾਰੀ ਮੁਤਾਬਕ ਨਵੀਂ ਆਬਕਾਰੀ ਨੀਤੀ ਤਹਿਤ ਇਹ ਫੈਸਲਾ ਉਨ੍ਹਾਂ ਲੋਕਾਂ ਨੂੰ ਧਿਆਨ ‘ਚ ਰੱਖ ਕੇ ਲਿਆ ਗਿਆ ਹੈ ਜੋ ਸ਼ਰਾਬ ਦੀਆਂ ਦੁਕਾਨਾਂ ‘ਤੇ ਜਾਣ ਤੋਂ ਬਚਦੇ ਹਨ। ਪਹਿਲੇ ਪੜਾਅ ਵਿੱਚ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿੱਚ 77 ਦੁਕਾਨਾਂ ਖੋਲ੍ਹੀਆਂ ਜਾਣਗੀਆਂ।

ਸੂਤਰਾਂ ਨੇ ਦੱਸਿਆ ਕਿ ਪੰਜਾਬ ਸਰਕਾਰ 1 ਅਪ੍ਰੈਲ ਤੋਂ ਸ਼ਹਿਰਾਂ ਵਿੱਚ ਬੀਅਰ ਤੇ ਸ਼ਰਾਬ ਦੀਆਂ 77 ਦੁਕਾਨਾਂ ਖੋਲ੍ਹਣ ਜਾ ਰਹੀ ਹੈ। ਠੇਕਿਆਂ ‘ਤੇ ਜਾਣ ਦੇ ਇੱਛੁਕ ਲੋਕ ਹੁਣ ਸ਼ਹਿਰ ਦੇ ਬਾਜ਼ਾਰਾਂ ‘ਚ ਹੀ ਸ਼ਰਾਬ ਲੈ ਸਕਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਦੁਕਾਨਾਂ ਦੇ ਖੁੱਲ੍ਹਣ ਨਾਲ ਸਰਕਾਰ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ। ਇਸ ਸਬੰਧੀ ਪੂਰੀ ਤਿਆਰੀ ਕਰ ਲਈ ਗਈ ਹੈ।

ਉਂਝ ਇਹ ਕੋਈ ਨਵਾਂ ਫਾਰਮੂਲਾ ਨਹੀਂ। ਚੰਡੀਗੜ੍ਹ ਵਿੱਚ ਠੇਕਿਆਂ ਤੋਂ ਇਲਾਵਾ ਸ਼ਰਾਬ ਦੀਆਂ ਦੁਕਾਨਾਂ ਪਹਿਲਾਂ ਹੀ ਖੁੱਲ੍ਹੀਆਂ ਹੋਈਆਂ ਹਨ। ਇਨ੍ਹਾਂ ਦੁਕਾਨਾਂ ‘ਤੇ ਵਿਦੇਸ਼ੀ ਸਕਾਚਾਂ ਦੇ ਨਾਲ ਬੀਅਰ ਵੀ ਉਪਲਬਧ ਹੈ। ਸੂਬੇ ਵਿੱਚ ਇਸੇ ਪ੍ਰਣਾਲੀ ਨੂੰ ਲਾਗੂ ਕਰਦਿਆਂ, ਪੰਜਾਬ ਸਰਕਾਰ ਭੀੜ-ਭੜੱਕੇ ਵਾਲੇ ਬਾਜ਼ਾਰਾਂ ਵਿੱਚ ਸ਼ਰਾਬ ਤੇ ਬੀਅਰ ਦੀਆਂ ਦੁਕਾਨਾਂ ਦੀ ਆਗਿਆ ਦੇਵੇਗੀ।Source link

Leave a Comment