Punjab News : 22 ਮਾਰਚ ਨੂੰ 2 ਘੰਟੇ ਲਈ ਪੰਜਾਬ ਵਿਧਾਨ ਸਭਾ ‘ਚ ਨਸ਼ੇ ਦੇ ਮੁੱਦੇ ‘ਤੇ ਹੋਵੇਗੀ ਚਰਚਾ


Punjab News : ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਪੰਜਾਬ ਵਿਧਾਨ ਸਭਾ ਵਿਚ ਨਸ਼ਿਆਂ ਦੇ ਮੁੱਦੇ ‘ਤੇ ਬਹਿਸ ਕਰਨ ਦੀ ਮੰਗ ਕੀਤੀ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਇਸ ਮੰਗ ਨੂੰ ਸਵੀਕਾਰ ਕਰ ਲਿਆ ਹੈ ਅਤੇ 22 ਮਾਰਚ ਨੂੰ 2 ਘੰਟੇ ਲਈ ਪੰਜਾਬ ਵਿਧਾਨ ਸਭਾ ਵਿਚ ਨਸ਼ੇ ਦੇ ਮੁੱਦੇ ‘ਤੇ ਚਰਚਾ ਹੋਵੇਗੀ। ਇਸ ਤੋਂ ਪਹਿਲਾਂ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਐਲਾਨ ਕੀਤਾ ਸੀ ਕਿ ਪੰਜਾਬ ਦੇ ਹਰ ਸਰਕਾਰੀ ਹਸਪਤਾਲ ਵਿਚ ਅਜਿਹੀ ਦੁਕਾਨ ਖੋਲ੍ਹੀ ਜਾਵੇਗੀ ,ਜਿਸ ਵਿਚ ਜਨ ਔਸ਼ਧੀ ਤੋਂ ਵੀ ਘੱਟ ਕੀਮਤ ‘ਤੇ ਦਵਾਈ ਦਿੱਤੀ ਜਾਵੇਗੀ।

ਦਰਅਸਲ ਪੰਜਾਬ ਦੇ ਹਸਪਤਾਲਾਂ ਤੇ ਮੈਡੀਕਲ ਦੀਆਂ ਦੁਕਾਨਾਂ ਉੱਪਰ ਧੜੱਲੇ ਨਾਲ ਲੁੱਟ ਹੋ ਰਹੀ ਹੈ। ਇਸ ਬਾਰੇ ਪੰਜਾਬ ਵਿਧਾਨ ਸਭਾ ਵਿੱਚ ਖੁਲਾਸਾ ਸੱਤਾਧਿਰ ਤੇ ਵਿਰੋਧੀ ਧਿਰ ਦੇ ਵਿਧਾਇਕਾਂ ਨੇ ਖੁਦ ਹੀ ਕੀਤਾ ਸੀ। ਅਹਿਮ ਗੱਲ ਹੈ ਕਿ ਡਾਕਟਰੀ ਪੇਸ਼ੇ ਨਾਲ ਜੁੜੇ ਵਿਧਾਇਕਾਂ ਨੇ ਇਸ ਗੋਰਖਧੰਦੇ ਦੀਆਂ ਪਰਤਾਂ ਖੋਲ੍ਹੀਆਂ ਸੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦਾ ਦਖਲ ਵੀ ਮੰਗਿਆ ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਐਲਾਨ, ਜਨ ਔਸ਼ਧੀ ਤੋਂ ਵੀ ਘੱਟ ਕੀਮਤ ‘ਤੇ ਮਿਲਣਗੀਆਂ ਦਵਾਈਆਂ

ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਵੀ ਜਾਰੀ ਰਹੇਗਾ। ਬੀਤੇ ਕੱਲ੍ਹ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦਾ ਬਜਟ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਸੀ। ਬਜਟ ਵਿੱਚ ਪੰਜਾਬ ਸਰਕਾਰ ਨੇ ਸਿਹਤ ਖੇਤਰ ਲਈ 4781 ਕਰੋੜ ਰੁਪਏ ਰੱਖੇ ਹਨ। ਹੁਸ਼ਿਆਰਪੁਰ ਤੇ ਕਪੂਰਥਲਾ ਵਿੱਚ ਦੋ ਨਵੇਂ ਮੈਡੀਕਲ ਕਾਲਜ ਖ਼ੋਲ੍ਹੇ ਜਾ ਰਹੇ ਹਨ। ਇਨ੍ਹਾਂ ਦੋਵਾਂ ਕਾਲਜਾਂ ਵਿੱਚ 100-100 ਐਮਬੀਬੀਐਸ ਸਰਕਾਰੀ ਸੀਟਾਂ ਹੋਣਗੀਆਂ। ਦੋਵਾਂ ਮੈਡੀਕਲ ਕਾਲਜਾਂ ਲਈ ਕ੍ਰਮਵਾਰ 422 ਤੇ 412 ਕਰੋੜ ਰੁਪਏ ਰਾਖ਼ਵੇਂ ਹਨ। ਫ਼ਾਜ਼ਿਲਕਾ ਵਿੱਚ ਕੈਂਸਰ ਕੇਅਰ ਯੂਨਿਟ ਜਲਦ ਸ਼ੁਰੂ ਹੋਏਗਾ। ਮੈਡੀਕਲ ਸਿੱਖਿਆ ਤੇ ਖ਼ੋਜ ਲਈ 1015 ਕਰੋੜ ਰੁਪਏ ਰਾਖ਼ਵੇਂ ਹਨ। ਸਿਹਤ ਕੇਂਦਰਾਂ ਦੀ ਮਜ਼ਬੂਤੀ ਲਈ 39 ਕਰੋੜ ਰੁਪਏ ਰੱਖੇ ਗਏ ਹਨ। ਹੋਮੀ ਭਾਭਾ ਕੈਂਸਰ ਸੈਂਟਰ ਲਈ 17 ਕਰੋੜ ਰੁਪਏ ਰੱਖੇ ਗਏ ਹਨ।



Source link

Leave a Comment