Punjab Police: ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 1796 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ


ਪੰਜਾਬ ਨਿਊਜ਼: ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਇੱਕ ਵਿਸ਼ੇਸ਼ ਮੁਹਿੰਮ ਦੌਰਾਨ ਸੂਬੇ ਦੀਆਂ ਜ਼ਿਲ੍ਹਾ ਤੇ ਸਬ-ਡਵੀਜ਼ਨਲ ਅਦਾਲਤਾਂ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇੱਥੇ ਜਾਰੀ ਇੱਕ ਅਧਿਕਾਰਤ ਬਿਆਨ ਦੇ ਅਨੁਸਾਰ, ਪੁਲਿਸ ਨੇ ਨਿਆਂਇਕ ਅਹਾਤੇ ਵਿੱਚ ਸਥਾਪਤ ਡੋਰ ਫਰੇਮ ਮੈਟਲ ਡਿਟੈਕਟਰ (ਡੀਐਫਐਮਡੀ), ਸੀਸੀਟੀਵੀ ਕੈਮਰੇ ਤੇ ਹੋਰ ਸੁਰੱਖਿਆ ਉਪਕਰਣਾਂ ਦੀ ਜਾਂਚ ਕੀਤੀ। ਪੁਲਿਸ ਡਾਇਰੈਕਟਰ ਜਨਰਲ (DGP) ਗੌਰਵ ਯਾਦਵ ਦੀਆਂ ਹਦਾਇਤਾਂ ‘ਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ‘ਚ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ।

ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲੈ ਕੇ ਵਾਹਨਾਂ ਦੀ ਕੀਤੀ ਜਾ ਰਹੀ ਹੈ ਚੈਕਿੰਗ

ਅਧਿਕਾਰਤ ਬਿਆਨ ਅਨੁਸਾਰ ਪੁਲਿਸ ਕਮਿਸ਼ਨਰਾਂ ਅਤੇ ਪੁਲਿਸ ਦੇ ਸੀਨੀਅਰ ਸੁਪਰਡੈਂਟਾਂ ਨੂੰ ਨਿਰਦੇਸ਼ ਦਿੱਤੇ ਗਏ ਸਨ ਕਿ ਉਹ ਨਿੱਜੀ ਤੌਰ ‘ਤੇ ਇਸ ਮੁਹਿੰਮ ਦੀ ਨਿਗਰਾਨੀ ਕਰਨ ਅਤੇ ਇਸ ਲਈ ਲੋੜੀਂਦੀ ਪੁਲਿਸ ਬਲ ਮੁਹੱਈਆ ਕਰਵਾਉਣ। ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਰਾਜ ਭਰ ਦੀਆਂ ਲਗਭਗ 68 ਅਦਾਲਤਾਂ ਵਿੱਚ ਚੈਕਿੰਗ ਅਭਿਆਨ ਚਲਾਇਆ। ਉਨ੍ਹਾਂ ਦੱਸਿਆ ਕਿ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਇਲਾਵਾ ਪੁਲਿਸ ਟੀਮਾਂ ਨੇ ਅਦਾਲਤ ਦੇ ਆਲੇ-ਦੁਆਲੇ ਘੁੰਮ ਰਹੇ 1,796 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਤੇ 1,768 ਵਾਹਨਾਂ ਦੀ ਵੀ ਚੈਕਿੰਗ ਕੀਤੀ।

ਸਮਾਜ ਵਿਰੋਧੀ ਅਨਸਰਾਂ ‘ਤੇ ਸ਼ਿਕੰਜਾ ਕੱਸਣ ਦੀ ਤਿਆਰੀ

ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਸ ਚੈਕਿੰਗ ਦਾ ਮਕਸਦ ਸਮਾਜ ਵਿਰੋਧੀ ਅਨਸਰਾਂ ‘ਤੇ ਸ਼ਿਕੰਜਾ ਕੱਸਣਾ ਅਤੇ ਅਦਾਲਤੀ ਅਹਾਤੇ ‘ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਯਕੀਨੀ ਬਣਾਉਣਾ ਹੈ। ਡੀਜੀਪੀ ਨੇ ਇਸ ਮੁਹਿੰਮ ਨੂੰ ਪੰਜਾਬ ਨੂੰ ਸੁਰੱਖਿਅਤ ਬਣਾਉਣ ਦੀ ਮੁਹਿੰਮ ਕਰਾਰ ਦਿੱਤਾ। ਉਨ੍ਹਾਂ ਕਿਹਾ, ਸਾਡੇ ਵੱਲੋਂ ਸੀਪੀ ਐਸਐਸਪੀ ਨੂੰ 3 ਦਿਨਾਂ ਵਿੱਚ ਬਾਰ ਐਸੋਸੀਏਸ਼ਨਾਂ ਨਾਲ ਸ਼ਿਸ਼ਟਾਚਾਰ ਮੀਟਿੰਗ ਕਰਨ ਲਈ ਕਿਹਾ ਗਿਆ ਹੈ। ਇਸ ਦੌਰਾਨ ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਰੱਖਣ ਦੇ ਨਾਲ-ਨਾਲ ਸੀਪੀਐਸਪੀ ਨੂੰ ਸੰਵੇਦਨਸ਼ੀਲ ਥਾਵਾਂ ‘ਤੇ ਪੁਲਿਸ ਗਸ਼ਤ ਵਧਾਉਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।

ਧਾਰਮਿਕ ਸਥਾਨਾਂ ਦੇ ਬਾਹਰ ਵੀ ਚਲਾਈ ਗਈ ਤਲਾਸ਼ੀ ਮੁਹਿੰਮ

ਦੱਸ ਦਈਏ ਕਿ ਪਿਛਲੇ ਮਹੀਨੇ ਹੀ ਸੂਬੇ ਭਰ ‘ਚ ਧਾਰਮਿਕ ਸਥਾਨਾਂ ਦੇ ਬਾਹਰ ਸੁਰੱਖਿਆ ਵਿਵਸਥਾ ਸਖਤ ਕਰ ਕੇ ਤਲਾਸ਼ੀ ਮੁਹਿੰਮ ਚਲਾਈ ਗਈ ਸੀ ਤੇ ਸ਼ੱਕੀ ਲੋਕਾਂ ਤੋਂ ਪੁੱਛਗਿੱਛ ਵੀ ਕੀਤੀ ਗਈ ਸੀ। ਡੀਜੀਪੀ ਗੌਰਵ ਯਾਦਵ ਦੀਆਂ ਹਦਾਇਤਾਂ ‘ਤੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਇਹ ਮੁਹਿੰਮ ਚਲਾਈ ਗਈ।Source link

Leave a Comment