Punjab Weather Update: ਪੰਜਾਬ ‘ਚ ਮੀਂਹ ਤੋਂ ਬਾਅਦ 14 ਡਿਗਰੀ ਤੱਕ ਡਿੱਗਿਆ ਤਾਪਮਾਨ


Punjab Weather Update News :  ਚੰਡੀਗੜ੍ਹ ‘ਚ ਪਿਛਲੇ 24 ਘੰਟਿਆਂ ਦੌਰਾਨ ਕਰੀਬ 11.4 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਵੱਧ ਤੋਂ ਵੱਧ ਤਾਪਮਾਨ 24.3 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮਈ ਦੇ ਸ਼ੁਰੂ ਵਿੱਚ ਹੀ ਪੰਜਾਬ ਵਿੱਚ ਸਰਦੀ ਮਹਿਸੂਸ ਹੋਣੀ ਸ਼ੁਰੂ ਹੋ ਗਈ ਹੈ।

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਪਿਆ ਮੀਂਹ

ਪਿਛਲੇ 10 ਸਾਲਾਂ ਦੇ ਰਿਕਾਰਡ ਦੀ ਤੁਲਨਾ ‘ਚ ਪਹਿਲੀ ਵਾਰ 2 ਮਈ ਨੂੰ ਔਸਤਨ 25 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ, ਜਦਕਿ ਪਿਛਲੇ 10 ਸਾਲਾਂ ‘ਚ ਅਜਿਹਾ ਕਦੇ ਨਹੀਂ ਦੇਖਿਆ ਗਿਆ। ਕਹਿਰ ਦੀ ਗਰਮੀ ਵਿੱਚ ਮਈ ਮਹੀਨੇ ਦਾ ਵੱਧ ਤੋਂ ਵੱਧ ਤਾਪਮਾਨ 44 ਤੋਂ 45 ਡਿਗਰੀ ਤੱਕ ਪਹੁੰਚ ਰਿਹਾ ਹੈ। ਇਸ ਵਾਰ ਅਪ੍ਰੈਲ ਮਹੀਨੇ ‘ਚ ਲਗਾਤਾਰ 5 ਤੇ ਹੁਣ 1 ਮਈ ਨੂੰ ਵੈਸਟਰਨ ਡਿਸਟਰਬੈਂਸ ਕਾਰਨ ਮੰਗਲਵਾਰ ਨੂੰ ਲੁਧਿਆਣਾ, ਜਲੰਧਰ, ਰੋਪੜ, ਨਵਾਂਸ਼ਹਿਰ, ਪਠਾਨਕੋਟ ਸਮੇਤ ਕਈ ਥਾਵਾਂ ‘ਤੇ ਮੀਂਹ ਪਿਆ।

ਮਈ ਮਹੀਨੇ ਦੀ ਸ਼ੁਰੂਆਤ 19 ਸਾਲਾਂ ‘ਚ ਰਹੀ ਸਭ ਤੋਂ ਠੰਢੀ 

ਮੌਸਮ ਵਿਭਾਗ ਮੁਤਾਬਕ ਮੀਂਹ ਕਾਰਨ ਵੱਧ ਤੋਂ ਵੱਧ ਤਾਪਮਾਨ 14 ਡਿਗਰੀ ਦੇ ਕਰੀਬ ਹੇਠਾਂ ਆ ਗਿਆ ਹੈ। ਮਈ ਆਮ ਤੌਰ ‘ਤੇ ਗਰਮੀ ਦੀ ਲਹਿਰ ਨਾਲ ਸ਼ੁਰੂ ਹੁੰਦਾ ਹੈ, ਪਰ ਇਸ ਵਾਰ ਇਹ ਕਾਲੇ ਬੱਦਲਾਂ ਅਤੇ ਠੰਡੀ ਪੂਰਬੀ ਹਵਾ ਨਾਲ ਹੋਇਆ ਹੈ। ਚੌਧਰੀ ਚਰਨ ਸਿੰਘ ਹਰਿਆਣਾ ਐਗਰੀਕਲਚਰਲ ਯੂਨੀਵਰਸਿਟੀ, ਹਿਸਾਰ ਦੇ ਮੌਸਮ ਵਿਭਾਗ ਦੇ ਪ੍ਰਧਾਨ ਡਾ. ਮਦਨ ਖਿਚੜ ਅਨੁਸਾਰ ਮਈ ਮਹੀਨੇ ਦੀ ਸ਼ੁਰੂਆਤ 19 ਸਾਲਾਂ ਵਿੱਚ ਸਭ ਤੋਂ ਠੰਢੀ ਰਹੀ ਹੈ। ਇਸ ਤੋਂ ਪਹਿਲਾਂ ਸਾਲ 2004 ਵਿੱਚ 1 ਮਈ ਨੂੰ ਹਿਸਾਰ ਵਿੱਚ ਵੱਧ ਤੋਂ ਵੱਧ ਤਾਪਮਾਨ 25.1 ਡਿਗਰੀ ਸੈਲਸੀਅਸ ਸੀ।

4 ਤੇ 5 ਮਈ ਨੂੰ ਵੀ ਛਾਏ ਰਹਿਣਗੇ ਬੱਦਲ

ਚੰਡੀਗੜ੍ਹ ਦੇ ਨਿਰਦੇਸ਼ਕ ਮਨਮੋਹਨ ਸਿੰਘ ਅਨੁਸਾਰ ਇਸ ਖੇਤਰ ‘ਤੇ ਪੱਛਮੀ ਗੜਬੜੀ ਦਾ ਪ੍ਰਭਾਵ ਬੁੱਧਵਾਰ ਨੂੰ ਵੀ ਜਾਰੀ ਰਹੇਗਾ। ਇਸ ਤੋਂ ਬਾਅਦ ਹਲਕੀ ਬਾਰਿਸ਼ ਹੋ ਸਕਦੀ ਹੈ। ਵੀਰਵਾਰ ਅਤੇ ਸ਼ੁੱਕਰਵਾਰ ਨੂੰ ਵੀ ਬੱਦਲ ਛਾਏ ਰਹਿਣਗੇ। ਬੁੱਧਵਾਰ ਤੋਂ ਬਾਅਦ ਤਾਪਮਾਨ ‘ਚ ਵਾਧਾ ਹੋ ਸਕਦਾ ਹੈ ਪਰ ਜ਼ਿਆਦਾ ਨਹੀਂ।

ਸ਼ੁੱਕਰਵਾਰ ਸ਼ਾਮ ਜਾਂ ਸ਼ਨੀਵਾਰ ਨੂੰ ਪਵੇਗਾ ਮੀਂਹ 

ਮਈ ਦਾ ਆਮ ਤਾਪਮਾਨ ਤੀਜੇ ਹਫ਼ਤੇ ਵਿੱਚ ਹੀ ਵਾਪਸ ਆਉਣ ਦੀ ਸੰਭਾਵਨਾ ਹੈ। ਸ਼ੁੱਕਰਵਾਰ ਤੋਂ ਬਾਅਦ, ਇਕ ਵਾਰ ਫਿਰ ਪੱਛਮੀ ਗੜਬੜੀ ਦਾ ਪ੍ਰਭਾਵ ਹੋਵੇਗਾ, ਜਿਸ ਕਾਰਨ ਸ਼ੁੱਕਰਵਾਰ ਸ਼ਾਮ ਜਾਂ ਸ਼ਨੀਵਾਰ ਨੂੰ ਮੀਂਹ ਪਵੇਗਾ। ਅਗਲੇ ਤਿੰਨ ਦਿਨਾਂ ਤੱਕ ਤਾਪਮਾਨ 24 ਤੋਂ 28 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 17 ਤੋਂ 18 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।



Source link

Leave a Comment