ਮੋਹਾਲੀ ਦੇ ਫੋਰਟਿਸ ਹਪਸਤਾਲ ਵਿੱਚ ਦਾਖ਼ਲ ਪੰਜਾਬੀ ਗਾਇਕ ਰਾਜਵੀਰ ਜਵੰਦਾ ਹੁਣ ਨਹੀਂ ਰਹੇ

ਮੋਹਾਲੀ ਦੇ ਫੋਰਟਿਸ ਹਪਸਤਾਲ ਵਿੱਚ ਦਾਖ਼ਲ ਪੰਜਾਬੀ ਗਾਇਕ ਰਾਜਵੀਰ ਜਵੰਦਾ (Punjabi Singer Rajveer Jawanda) ਨੇ ਦਮ ਤੋੜ ਦਿੱਤਾ ਹੈ। ਉਹ ਕਰੀਬ ਦੋ ਹਫ਼ਤਿਆਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦਾਖ਼ਲ ਸਨ।

27 ਸਤੰਬਰ ਨੂੰ ਗਾਇਕ ਰਾਜਵੀਰ ਜਵੰਦਾ ਭਿਆਨਕ ਹਾਦਸੇ ਦਾ ਸ਼ਿਕਾਰ ਹੋਏ ਸੀ। ਗਾਇਕ 27 ਸਤੰਬਰ ਨੂੰ ਸ਼ਿਮਲਾ ਜਾ ਰਹੇ ਸੀ, ਜਿਸ ਦੌਰਾਨ ਅਚਾਨਰ ਸੜਕ ‘ਤੇ ਦੋ ਢੱਠੇ ਲੜਦੇ ਹੋਏ ਆ ਗਏ। ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਗਾਇਕ ਦੀ ਬਾਈਕ ਸਾਹਮਣੇ ਆ ਰਹੀ ਕਾਰ ਨਾਲ ਟਕਰਾ ਗਈ। ਉਸ ਦਿਨ ਤੋਂ  ਪੰਜਾਬੀ ਗਾਇਕ ਰਾਜਵੀਰ ਜਵੰਦਾ ਮੁਹਾਲੀ ਦੇ ਹਸਪਤਾਲ ਵਿੱਚ ਦਾਖਲ ਸੀ ਅਤੇ ਲਗਾਤਾਰ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।

ਹੁਣੇ-ਹੁਣੇ ਖਬਰ ਸਾਹਮਣੇ ਆਈ ਹੈ ਕਿ ਪੰਜਾਬੀ ਗਾਇਕ ਰਾਜਵੀਰ ਜਵੰਦਾ (Punjabi Singer Rajveer Jawanda) ਦਾ ਦੇਹਾਂਤ ਹੋ ਗਿਆ ਹੈ। ਰਾਜਵੀਰ ਜਵੰਦਾ ਆਪਣੇ ਪਿੱਛੇ ਪਤਨੀ, ਮਾਂ ਅਤੇ ਦੋ ਬੱਚਿਆ ਨੂੰ ਛੱਡ ਗਿਆ ਜਦਕਿ ਗਾਇਕ ਦੇ ਪਿਤਾ ਦਾ ਪਹਿਲਾ ਹੀ ਦੇਹਾਂਤ ਹੋ ਚੁੱਕਾ ਹੈ।

Leave a Reply

Your email address will not be published. Required fields are marked *