Ram Rahim: ਰਾਮ ਰਹੀਮ ਨੂੰ ਮਿਲੇਗੀ ਮੁੜ ਪੈਰੋਲ? 29 ਅਪ੍ਰੈਲ ਨੂੰ ਡੇਰੇ ਦਾ ਸਥਾਪਨਾ ਦਿਵਸ

Ram Rahim: ਰਾਮ ਰਹੀਮ ਨੂੰ ਮਿਲੇਗੀ ਮੁੜ ਪੈਰੋਲ? 29 ਅਪ੍ਰੈਲ ਨੂੰ ਡੇਰੇ ਦਾ ਸਥਾਪਨਾ ਦਿਵਸ


ਸ਼ੰਕਰ ਦਾਸ ਦੀ ਰਿਪੋਰਟ

Ram Rahim News: ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਰਾਮ ਰਹੀਮ ਨੂੰ ਮੁੜ ਪੈਰੋਲ ਮਿਲਣ ਦੀ ਚਰਚਾ ਸ਼ੁਰੂ ਹੋ ਗਈ ਹੈ। ਚਰਚਾ ਹੈ ਕਿ ਇਹ ਪੈਰੋਲ ਵੀ ਰਾਮ ਰਹੀਮ ਯੂਪੀ ਦੇ ਬਰਨਾਵਾ ਆਸ਼ਰਮ ਵਿੱਚ ਕੱਟ ਸਕਦਾ ਹੈ। ਉਸ ਦੇ 29 ਅਪ੍ਰੈਲ ਤੋਂ ਪਹਿਲਾਂ ਬਾਹਰ ਆਉਣ ਦੀ ਚਰਚਾ ਹੈ ਕਿਉਂਕਿ 29 ਅਪ੍ਰੈਲ ਨੂੰ ਡੇਰੇ ਦਾ ਸਥਾਪਨਾ ਦਿਵਸ ਹੈ। ਇਸ ਦੇ ਨਾਲ ਹੀ ਇਸ ਦਿਨ ਜਾਮ-ਏ-ਇੰਸਾ ਪਿਲਾਉਣ ਦੀ ਸ਼ੁਰੂਆਤ ਹੋਈ ਸੀ। ਅਜਿਹੇ ‘ਚ ਸਿਰਸਾ ਤੇ ਹੋਰ ਡੇਰਿਆਂ ‘ਚ ਸਥਾਪਨਾ ਦਿਵਸ ਨੂੰ ਲੈ ਕੇ ਤਿਆਰੀਆਂ ਸ਼ੁਰੂ ਹੋ ਗਈਆਂ ਹਨ।

ਇਹ ਵੀ ਪੜ੍ਹੋ : ਸਿਆਸਤ ਦੇ ਬਾਬਾ ਬੋਹੜ ਨੂੰ ਨਮ ਅੱਖਾਂ ਨਾਲ ਵਿਦਾਈ, ਵੱਡੀ ਗਿਣਤੀ ਲੋਕਾਂ ਨੇ ਭੇਟ ਕੀਤੇ ਸ਼ਰਧਾ ਦੇ ਫੁੱਲ

ਰਾਮ ਰਹੀਮ ਦੀ ਪੈਰੋਲ ਨੂੰ ਲੈ ਕੇ ਯੂਪੀ ਦੇ ਬਾਗਪਤ ਪ੍ਰਸ਼ਾਸਨ ਵੱਲੋਂ ਰਿਪੋਰਟ ਭੇਜ ਦਿੱਤੀ ਗਈ ਹੈ। ਪੈਰੋਲ ‘ਚ ਕਿਸੇ ਤਰ੍ਹਾਂ ਦੀ ਅੜਚਨ ਨਾ ਆਉਣ ‘ਤੇ ਡੇਰਾ ਸੱਚਾ ਸੌਦਾ ਸਿਰਸਾ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਡੇਰੇ ਦੀ ਇੱਕ ਟੀਮ ਯੂਪੀ ਦੇ ਬਰਨਾਵਾ ਆਸ਼ਰਮ ਵਿੱਚ ਪੁੱਜਣੀ ਸ਼ੁਰੂ ਹੋ ਗਈ ਹੈ। ਹਾਲਾਂਕਿ ਡੇਰਾ ਮੁਖੀ ਇਸ ਸਾਲ 21 ਜਨਵਰੀ ਨੂੰ 40 ਦਿਨਾਂ ਦੀ ਪੈਰੋਲ ‘ਤੇ ਆਇਆ ਸੀ ਤੇ ਮਾਰਚ ‘ਚ ਵਾਪਸੀ ਹੋਈ ਸੀ।

ਇਹ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ ਦੁਨੀਆਂ ਤੋਂ ਹਮੇਸ਼ਾਂ ਲਈ ਹੋਏ ਰੁਖਸਤ, ਜਸਵਿੰਦਰ ਭੱਲਾ-ਕੌਰ ਬੀ ਸਣੇ ਇਨ੍ਹਾਂ ਸਤਾਰਿਆਂ ‘ਚ ਸੋਗ ਦੀ ਲਹਿਰ

ਦੱਸ ਦੇਈਏ ਕਿ ਡੇਰਾ ਮੁਖੀ ਨੂੰ ਪੰਜਾਬ ਅਤੇ ਯੂਪੀ ਵਿਧਾਨ ਸਭਾ ਚੋਣਾਂ ਦੌਰਾਨ ਪਹਿਲੀ ਵਾਰ ਸਾਲ 2022 ਵਿੱਚ 7 ਫਰਵਰੀ ਨੂੰ 21 ਦਿਨਾਂ ਦੀ ਫਰਲੋ ਮਿਲੀ ਸੀ। ਇਸ ਦੌਰਾਨ ਉਹ ਗੁਰੂਗ੍ਰਾਮ ਡੇਰੇ ‘ਚ ਰਿਹਾ। ਇਸ ਤੋਂ ਬਾਅਦ ਉਸ ਨੂੰ 17 ਜੂਨ 2022 ਨੂੰ 30 ਦਿਨਾਂ ਦੀ ਪੈਰੋਲ ਮਿਲੀ ਸੀ। ਉਦੋਂ ਉਹ ਯੂਪੀ ਦੇ ਬਾਗਪਤ ਜ਼ਿਲ੍ਹੇ ਦੇ ਬਰਨਾਵਾ ਆਸ਼ਰਮ ਵਿੱਚ ਰਿਹਾ ਸੀ।

ਅਕਤੂਬਰ 2022 ‘ਚ ਰਾਮ ਰਹੀਮ ਫਿਰ 40 ਦਿਨਾਂ ਲਈ ਪੈਰੋਲ ‘ਤੇ ਆਇਆ ਸੀ। ਉਸ ਨੂੰ ਇਸ ਸਾਲ 21 ਜਨਵਰੀ ਨੂੰ 40 ਦਿਨਾਂ ਦੀ ਪੈਰੋਲ ਮਿਲੀ ਸੀ। ਰਾਮ ਰਹੀਮ ਸਾਧਵੀ ਜਿਨਸੀ ਸ਼ੋਸ਼ਣ, ਛਤਰਪਤੀ ਕਤਲ ਕੇਸ ਅਤੇ ਰਣਜੀਤ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਉਹ 2017 ਤੋਂ ਜੇਲ੍ਹ ਵਿੱਚ ਹੈ। ਸਾਧਵੀ ਜਿਨਸੀ ਸ਼ੋਸ਼ਣ ਲਈ ਉਸ ਨੂੰ 20 ਸਾਲ ਦੀ ਸਜ਼ਾ ਸੁਣਾਈ ਗਈ ਸੀ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



Source link

Leave a Reply

Your email address will not be published.