Sunny Deol Missing: ਪਠਾਨਕੋਟ ਰੇਲਵੇ ਸਟੇਸ਼ਨ ‘ਤੇ ਲੱਗੇ ਸੰਨੀ ਦਿਓਲ ਦੇ ਪੋਸਟਰ

Sunny Deol Missing: ਪਠਾਨਕੋਟ ਰੇਲਵੇ ਸਟੇਸ਼ਨ 'ਤੇ ਲੱਗੇ ਸੰਨੀ ਦਿਓਲ ਦੇ ਪੋਸਟਰ


ਗੁਰਦਾਸਪੁਰ ਨਿਊਜ਼: ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਅਕਸਰ ਵਿਵਾਦਾਂ ‘ਚ ਰਹਿੰਦੇ ਹਨ। ਕੁਝ ਮਹੀਨੇ ਪਹਿਲਾਂ ਵੀ ਦਿਓਲ ਦੇ ਲੋਕ ਸਭਾ ਹਲਕੇ ਤੋਂ ਨਾ ਆਉਣ ਕਾਰਨ ਰੇਲਵੇ ਸਟੇਸ਼ਨ ਦੇ ਬਾਹਰ ਲੋਕਾਂ ਵੱਲੋਂ ਲਾਪਤਾ ਸੰਸਦ ਮੈਂਬਰ ਦੇ ਪੋਸਟਰ ਲਾਏ ਗਏ ਸਨ। ਮੰਗਲਵਾਰ ਨੂੰ ਇੱਕ ਵਾਰ ਫਿਰ ਕੁਝ ਨੌਜਵਾਨਾਂ ਵੱਲੋਂ ਆਮ ਆਦਮੀ ਪਾਰਟੀ ਦੇ ਸੰਯੁਕਤ ਸਕੱਤਰ ਦੀ ਅਗਵਾਈ ਹੇਠ ਪਠਾਨਕੋਟ ਰੇਲਵੇ ਸਟੇਸ਼ਨ ਦੇ ਬੱਸ ਸਟੈਂਡ ‘ਤੇ ਲਾਪਤਾ ਸੰਸਦ ਮੈਂਬਰ ਦਿਓਲ ਦੇ ਪੋਸਟਰ ਲਾਏ ਗਏ।

ਸੰਸਦ ਮੈਂਬਰ ਨੂੰ ਦੇਖਣ ਲਈ ਤਰਸੇ ਲੋਕ

ਇਸ ਦੌਰਾਨ ਨੌਜਵਾਨਾਂ ਨੇ ਕਿਹਾ ਕਿ ਸੰਸਦ ਮੈਂਬਰ ਨੇ ਲੋਕ ਸਭਾ ਹਲਕਿਆਂ ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਜੋ ਵਿਕਾਸ ਕਾਰਜ ਕਰਵਾਉਣ ਦੀ ਗੱਲ ਕਹੀ ਸੀ, ਉਹ ਨਹੀਂ ਹੋ ਸਕੇ। ਗੁੱਸੇ ਵਿੱਚ ਪਠਾਨਕੋਟ ਦੇ ਨੌਜਵਾਨਾਂ ਨੇ ਰੇਲਵੇ ਸਟੇਸ਼ਨ ਦੇ ਬਾਹਰ ਪ੍ਰਦਰਸ਼ਨ ਕੀਤਾ ਅਤੇ ਲਾਪਤਾ ਸੰਸਦ ਮੈਂਬਰ ਦੇ ਪੋਸਟਰ ਲਾਏ। ਨੌਜਵਾਨਾਂ ਨੇ ਕਿਹਾ ਕਿ ਜਦੋਂ ਤੋਂ ਸੰਨੀ ਦਿਓਲ ਸਾਂਸਦ ਬਣੇ ਹਨ, ਉਹ ਨਾ ਤਾਂ ਪਠਾਨਕੋਟ ਅਤੇ ਨਾ ਹੀ ਗੁਰਦਾਸਪੁਰ ਵਿੱਚ ਨਜ਼ਰ ਆਏ ਹਨ। ਉਸ ਨੂੰ ਲੋਕਾਂ ਦੀ ਹਾਲਤ ਦਾ ਵੀ ਪਤਾ ਨਹੀਂ ਸੀ। ਜੋ ਵੱਡੇ-ਵੱਡੇ ਵਾਅਦੇ ਅਤੇ ਦਾਅਵੇ ਕੀਤੇ ਗਏ ਸਨ, ਉਹ ਅਜੇ ਤੱਕ ਪੂਰੇ ਨਹੀਂ ਹੋਏ ਅਤੇ ਲੋਕ ਵੀ ਆਪਣੇ ਸੰਸਦ ਮੈਂਬਰ ਨੂੰ ਦੇਖਣ ਲਈ ਤਰਸ ਰਹੇ ਹਨ।


ਗੁਰਦਾਸਪੁਰ ਹੀ ਨਹੀਂ ਸਗੋਂ ਪਾਰਲੀਮੈਂਟ ‘ਚੋਂ ਵੀ ਗਾਇਬ ਸਨੀ ਦਿਓਲ

ਹਾਸਲ ਜਾਣਕਾਰੀ ਮੁਤਾਬਕ ਬੀਜੇਪੀ ਐਮਪੀ ਸਨੀ ਦਿਓਲ ਦੀ ਹੁਣ ਤੱਕ ਸਮੁੱਚੀ ਹਾਜ਼ਰੀ ਸਿਰਫ਼ 20 ਫ਼ੀਸਦੀ ਹੀ ਰਹੀ ਹੈ। ਪਾਰਲੀਮੈਂਟ ਦਾ ਬਜਟ ਸੈਸ਼ਨ 31 ਜਨਵਰੀ ਨੂੰ ਸ਼ੁਰੂ ਹੋਇਆ ਤੇ 6 ਅਪਰੈਲ ਨੂੰ ਖ਼ਤਮ ਹੋਇਆ ਹੈ। ਇਸ ਸੈਸ਼ਨ ਦੌਰਾਨ 23 ਬੈਠਕਾਂ ਹੋਈਆਂ। ਸਨੀ ਦਿਓਲ ਨੇ ਸਿਰਫ਼ ਦੋ ਦਿਨ ਹੀ ਹਾਜ਼ਰੀ ਭਰੀ ਜਦੋਂਕਿ ਉਹ 21 ਦਿਨ ਗ਼ੈਰਹਾਜ਼ਰ ਰਹੇ।
ਦੱਸ ਦਈਏ ਕਿ ਪਾਰਲੀਮੈਂਟ ’ਚ ਲੰਘੇ ਬਜਟ ਸੈਸ਼ਨ ਦੌਰਾਨ ਲੋਕ ਸਭਾ ਮੈਂਬਰਾਂ ਵਿੱਚੋਂ ਗੁਰਦਾਸਪੁਰ ਤੋਂ ਸੰਸਦ ਮੈਂਬਰ ਤੇ ਅਦਾਕਾਰ ਸਨੀ ਦਿਓਲ ਦੀ ਹਾਜ਼ਰੀ ਸਭ ਤੋਂ ਘੱਟ ਰਹੀ। ਦੂਜੇ ਨੰਬਰ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਬਾਦਲ ਰਹੇ ਹਨ। ਸੁਖਬੀਰ ਬਾਦਲ ਨੇ ਕੇਵਲ ਚਾਰ ਦਿਨ ਹੀ ਪਾਰਲੀਮੈਂਟ ਵਿੱਚ ਪਹੁੰਚੇ। ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਐਤਕੀਂ ਸੰਸਦ ਵਿਚ 15 ਦਿਨ ਹਾਜ਼ਰ ਰਹੇ ਹਨ ਤੇ ਅੱਠ ਦਿਨ ਉਨ੍ਹਾਂ ਦੀ ਗ਼ੈਰਹਾਜ਼ਰੀ ਰਹੀ।



Source link

Leave a Reply

Your email address will not be published.